13.6 C
Los Angeles
April 20, 2024
Sanjhi Khabar
Chandigarh Crime News Patiala

ਪਟਿਆਲਾ ਸ਼ਹਿਰ ਪੂਰੀ ਤਰ੍ਹਾਂ ਬੰਦ, ਭਾਰੀ ਪੁਲਿਸ ਬਲ ਤਾਇਨਾਤ

Sandeep Singh
ਪਟਿਆਲਾ, 30 ਅਪ੍ਰੈਲ । ਪਟਿਆਲਾ ’ਚ ਬੀਤੇ ਦਿਨ ਕਾਲੀ ਮਾਤਾ ਮੰਦਿਰ ਦੇ ਬਾਹਰ ਸ਼ਿਵ ਸੈਨਾ ਸੰਗਠਨ ਤੇ ਖਾਲਿਸਤਾਨੀ ਸਮਰਥਕਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਸ਼ਨੀਵਾਰ ਨੂੰ ਸ਼ਹਿਰ ਪੂਰੀ ਤਰ੍ਹਾਂ ਨਾਲ ਬੰਦ ਹੈ। ਹਿੰਦੂ ਸੰਗਠਨਾਂ ਵਲੋਂ ਕਾਲੀ ਮਾਤਾ ਮੰਦਿਰ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਵੱਲੋਂ ਕੱਲ੍ਹ ਹੋਈ ਘਟਨਾ ਨੂੰ ਲੈ ਕੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

ਮੌਕੇ ’ਤੇ ਪਹੁੰਚੇ ਡੀ. ਸੀ. ਅਤੇ ਐਸਐਸਪੀ ਨੇ ਹਿੰਦੂ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ ਦੇ ਅੰਦਰ ਅੰਦਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਉਪਰੰਤ ਹਿੰਦੂ ਸੰਗਠਨਾਂ ਨੇ ਧਰਨਾ ਚੁੱਕ ਦਿੱਤਾ ਪਰ ਨਾਲ ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਮਾਤਾ ਦੇ ਮੰਦਰ ’ਤੇ ਹਮਲਾ ਕਰਨ ਵਾਲਿਆਂ ਨੂੰ ਜੇ ਦੋ ਦਿਨ ਦੇ ਅੰਦਰ ਗ੍ਰਿਫ਼ਤਾਰ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਫਿਰ ਤੋਂ ਤਿੱਖਾ ਸੰਘਰਸ਼ ਵਿੱਢਣਗੇ।

ਸ਼ਹਿਰ ਦੇ ਚੱਪੇ ਚੱਪੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਕਾਲੀ ਮਾਤਾ ਮੰਦਰ ਦੀ ਸੜਕ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਸ਼ਹਿਰ ਦੇ ਬਾਹਰਲੇ ਇਲਾਕੇ ਪੂਰੀ ਤਰ੍ਹਾਂ ਬੰਦ ਕਰਨ ਨਾਲ ਅੰਦਰਲਾ ਸ਼ਹਿਰ ਵੀ ਬੰਦ ਹੈ। ਸ਼ਹਿਰ ਭਰ ਵਿਚ ਕਰਫਿਊ ਵਰਗੇ ਹਾਲਾਤ ਬਣੇ ਹੋਏ ਹਨ।

ਜਿਕਰਯੋਗ ਹੈ ਕਿ ਕਿ ਮਾਹੌਲ ਨੂੰ ਦੇਖਦੇ ਹੋਏ ਬੀਤੀ ਕੱਲ ਪ੍ਰਸ਼ਾਸਨ ਨੇ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਾ ਦਿੱਤਾ ਸੀ ਅਤੇ ਸ਼ਨੀਵਾਰ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਇੰਟਰਨੈਟ ਤੇ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

Related posts

ਸਰਕਾਰੀ ਅਣਦੇਖੀ ਦੇ ਸ਼ਿਕਾਰ ਪੈਰਾ ਖ਼ਿਡਾਰੀਆਂ ਨਾਲ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਪਹੁੰਚੇ ਵਿਧਾਇਕ ਮੀਤ ਹੇਅਰ

Sanjhi Khabar

ਭਾਰਤ ਦੀ ਕੋਵਿਡ -19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : WHO

Sanjhi Khabar

ਜੀਐਸਟੀ ਮੁਆਵਜ਼ਾ ਗ੍ਰਾਂਟ ਬੰਦ ਹੋਣ ਨਾਲ ਵਿੱਤੀ ਘਾਟੇ ’ਚ ਹੋਵੇਗਾ 18 ਹਜ਼ਾਰ ਕਰੋੜ ਦਾ ਵਾਧਾ : ਸਿੱਧੂ

Sanjhi Khabar

Leave a Comment