15.6 C
Los Angeles
May 3, 2024
Sanjhi Khabar
Chandigarh Crime News Dera Bassi Mohali Zirakpur

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ :- ਜਲੰਧਰ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ

PS Mitha
ਜ਼ੀਰਕਪੁਰ, 8 ਸਤੰਬਰ : ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਸਾਬਕਾ ਇੰਸਪੈਕਟਰ ਮਹਿੰਦਰ ਸਿੰਘ ਦੀ ਅਗਵਾਈ ਵਿਚ ਜ਼ੀਰਕਪੁਰ ਵਿਖੇ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸਾਬਕਾ ਡੀਐਸਪੀ ਹਰਬੰਸ ਸਿੰਘ ਰਿਆੜ ਅਤੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸਾਬਕਾ ਐਸਪੀ ਸਤਨਾਮ ਸਿੰਘ ਬੈਂਸ ਉਚੇਚੇ ਤੌਰ ‘ਤੇ ਪਹੁੰਚੇ। ਮੀਟਿੰਗ ਵਿਚ ਤਿੰਨ ਦਰਜਨ ਦੇ ਕਰੀਬ ਸਾਬਕਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਮੀਟਿੰਗ ਵਿਚ ਸਭ ਤੋਂ ਪਹਿਲਾਂ ਬਠਿੰਡਾ ਵਿਖੇ ਤੈਨਾਤ ਇੰਸਪੈਕਟਰ ਰਣਧੀਰ ਸਿੰਘ ਭੁੱਲਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਮੀਟਿੰਗ ਵਿਚ ਇੰਸਪੈਕਟਰ ਰਣਧੀਰ ਸਿੰਘ ਭੁੱਲਰ ਦੀ ਮੌਤ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।
ਇਸ ਤੋਂ ਬਾਅਦ ਜਲੰਧਰ ਵਿਖੇ ਹੋਈ ਘਟਨਾ ਕਰਕੇ ਇੰਸਪੈਕਟਰ ਨਵਦੀਪ ਸਿੰਘ ਨੂੰ ਬਰਖ਼ਾਸਤ ਕਰਨ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਜਲੰਧਰ ਘਟਨਾ ਦੀ ਜਾਂਚ ਕਰਕੇ ਨਵਦੀਪ ਸਿੰਘ ਨੂੰ ਇੰਨਸਾਫ ਦਿਵਾਉਣ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਇੰਸਪੈਕਟਰ ਨਵਦੀਪ ਸਿੰਘ ਦੀ ਪਤਨੀ ਨੇ ਜੋ ਪ੍ਰੈਸ ਕਾਨਫਰੰਸ ਕੀਤੀ ਹੈ, ਉਸ ਉੱਪਰ ਗੌਰ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵਦੀਪ ਸਿੰਘ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਐਸੋਸੀਏਸ਼ਨ ਪੁਲਿਸ ਵਿਚ ਡਿਊਟੀ ਕਰ ਰਹੇ ਜਵਾਨਾਂ ਦੇ ਨਾਲ ਖੜ੍ਹੀ ਹੈ ਅਤੇ ਔਖੇ ਸਮੇਂ ਵਿਚ ਐਸੋਸੀਏਸ਼ਨ ਵਲੋਂ ਤਨ, ਮਨ ਤੇ ਧਨ ਨਾਲ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ। ਐਸੋਸੀਏਸ਼ਨ ਨੇ ਪੰਜਾਬ ਪੁਲਿਸ ਵਿਚ ਬਾਹਰਲੇ ਰਾਜਾਂ ਤੋਂ ਮੁਲਾਜ਼ਮ ਰੱਖਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਪੰਜਾਬ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ‘ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਸਰਕਾਰ ਨੂੰ ਨਸ਼ਿਆਂ ਪ੍ਰਤੀ ਸਖ਼ਤੀ ਨਾਲ ਪੇਸ਼ ਆਉਣ ਦੀ ਮੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿਚ ਸਾਬਕਾ ਡੀਐਸਪੀ ਜੋਬਨ ਸਿੰਘ, ਡੀਐਸਪੀ ਸੋਹਲ, ਇੰਸ. ਹਾਰਭਿੰਦਰ ਕੁਮਾਰ, ਇੰਸ. ਪਰਮਜੀਤ ਸਿੰਘ ਮਲਕਪੁਰ, ਇੰਸ. ਬਲਬੀਰ ਸਿੰਘ, ਇੰਸ. ਫੂਲ ਚੰਦ, ਇੰਸ. ਸ਼ਮਸ਼ੇਰ ਸਿੰਘ ਸਮੇਤ ਹੋਰ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਸਨ।

Related posts

ਰਾਹੁਲ ਗਾਂਧੀ ਨੇ ਮਹਿੰਗਾਈ ਦੇ ਖਿਲਾਫ ਅਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ

Sanjhi Khabar

ਲੋਕਾਂ ਨੂੰ ਸੁੱਖ ਦਾ ਸੁਨੇਹਾ ਦੇਣ ਵਾਲੇ : ਸਿਵ ਕੁਮਾਰ ਸਰਮਾ ਦੇ ਭੋਗ ਤੇ ਵਿਸ਼ੇਸ

Sanjhi Khabar

ਗੈਗਸਟਰ ਨਰੂਆਣਾ ਦੇ 2 ਸਾਥੀਆਂ ਦਾ ਗੋਲੀਆਂ ਮਾਰਕੇ ਕਤਲ

Sanjhi Khabar

Leave a Comment