15.5 C
Los Angeles
May 11, 2024
Sanjhi Khabar
Chandigarh Politics ਪੰਜਾਬ

ਪ੍ਰਕਾਸ਼ ਸਿੰਘ ਬਾਦਲ ਦੇ ਕੋਰੋਨਾ ਪਾਜੀਟਿਵ ਹੋਣ ਦੀ ਖਬਰ ਅਕਾਲੀ ਦਲ ਵੱਲੋਂ ਖਾਰਜ

ਚੰਡੀਗੜ੍ਹ,19 ਮਾਰਚ (ਹਿੰ.ਸ.)। ਅਕਾਲੀ ਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਹੋਣ ਸਬੰਧੀ ਚੱਲ ਰਹੀ ਜਾਣਕਾਰੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।ਓ.ਐਸ.ਡੀ. ਗੁਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਬਚਾਅ ਲਈ ਦਿੱਲੀ ਰਿਹਾਇਸ਼ ਵਿਖੇ ਚਲੇ ਗਏ ਸਨ। ਉਨ੍ਹਾਂ ਕਿਹਾ ਕਿ ਬਾਦਲ ਬਿਲਕੁਲ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕੀਤਾ ਜਾਵੇ।
ਦੱਸ ਦਈਏ ਕਿ ਪਿਛਲੇ ਦਿਨੀਂ ਦੋ ਜਗ੍ਹਾ ਰੈਲੀਆਂ ਕਰਨ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਚਾਨਕ ਤਬੀਅਤ ਵਿਗੜ ਗਈ ਜਦ ਉਨ੍ਹਾਂ ਆਪਣਾ ਕੋਰੋਨਾ ਟੈਸਟ ਕਰਵਾਇਆ ਤਾਂ ਉਹ ਪਾਜੀਟਿਵ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ ਚ ਸ਼ਿਫਟ ਕਰ ਦਿੱਤਾ ਗਿਆ ਸੀ। ਅੱਜ ਪ੍ਰਕਾਸ਼ ਸਿੰਘ ਬਾਦਲ ਵੀ ਦਿੱਲੀ ਰਵਾਨਾ ਹੋ ਗਏ ਹਨ। ਬਾਦਲ ਪਰਿਵਾਰ ਦੀ ਮੁਕਤਸਰ ਸਾਹਿਬ ਦੀ ਰਿਹਾਇਸ਼ ਤੋਂ ਸੁਰੱਖਿਆ ਮੁਲਾਜ਼ਮਾਂ ਸਮੇਤ 12 ਤੋਂ ਵੱਧ ਕੋਰੋਨਾ ਪਾਜੀਟਿਵ ਆ ਚੁੱਕੇ ਹਨ।

Related posts

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ ਕਰਨ ਦੀ ਕੀਤੀ ਅਪੀਲ

Sanjhi Khabar

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਮੁੜ ਹੋਏ ਕੋਰੋਨਾ ਪੀੜਤ

Sanjhi Khabar

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ ‘ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ

Sanjhi Khabar

Leave a Comment