22.9 C
Los Angeles
April 30, 2024
Sanjhi Khabar
Bathinda Chandigarh Politics

ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਤਾਂ ਨਹੀਂ ਮਰਨੇ ਸਨ ਤਿੰਨ ਸੌ ਕਿਸਾਨ, ਨਾ ਲੱਗਦਾ ਮੋਰਚਾ: ਹਰਸਿਮਰਤ ਬਾਦਲ

Veerpal Kaur
ਬਠਿੰਡਾ: ਅਕਾਲੀ ਦਲ ਵੱਲੋਂ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਧਰਨੇ ਦਿੱਤੇ ਗਏ। ਇਸ ਮੌਕੇ ਅਕਾਲੀ ਲੀਡਰਸ਼ਿਪ ਵੱਲੋਂ ਦੇਸ਼ ਦੀ ਮੋਦੀ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ। ਜ਼ਿਲ੍ਹਾ ਬਠਿੰਡਾ ਵਿੱਚ ਧਰਨਿਆਂ ਦੀ ਕਮਾਂਡ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੰਭਾਲੀ ਗਈ। ਤਿਉਣਾ ਗੋਨਿਆਣਾ ਅਤੇ ਬਠਿੰਡਾ ਵਿਖੇ ਧਰਨਿਆਂ ਨੂੰ ਸੰਬੋਧਨ ਕੀਤਾ।ਇਸ ਮੌਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਦੋਸ਼ ਲਾਏ ਕਿ ਮੋਦੀ ਤੇ ਕੈਪਟਨ ਸਰਕਾਰ ਅਤੇ ਆਪ ਖੇਤੀ ਬਿੱਲਾਂ ਉਤੇ ਸਿਆਸਤ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦੋਂ ਕਿ ਤਿੰਨੇ ਰਲ ਕੇ ਕੁਰਸੀ ਦੇ ਲਾਲਚ ਲਈ ਸਕੀਮਾਂ ਘੜ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਦੋਂਕਿ ਕਿਸਾਨ ਹਿੱਤਾਂ ਲਈ ਵੱਡੀ ਕੁਰਬਾਨੀ ਦਿੱਤੀ ਇੱਥੋਂ ਤਕ ਕਿ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਤਾਂ ਮੋਰਚੇ ਨਹੀਂ ਲੱਗਣੇ ਸਨ ਨਾ ਹੀ ਤਿੰਨ ਸੌ ਕਿਸਾਨ ਮਾਰੇ ਜਾਂਦੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜ਼ਬੂਤ ਰੱਖੀ ਜਿਸ ਨੂੰ ਕੈਪਟਨ ਸਰਕਾਰ ਨੇ ਬਰਬਾਦ ਕਰਕੇ ਰੱਖ ਦਿੱਤਾ।
ਕੇਜਰੀਵਾਲ ਨੇ ਛੱਬੀ ਜਨਵਰੀ ਦੇ ਧਰਨੇ ਤੋਂ ਪਹਿਲਾਂ ਖੇਤੀ ਬਿੱਲ ਲਾਗੂ ਕੀਤੇ। ਹਰਸਿਮਰਤ ਬਾਦਲ ਨੇ ਅਦਾਕਾਰ ਦੀਪ ਸਿੱਧੂ ਅਤੇ ਸਮਾਜ ਸੇਵੀ ਲੱਖਾ ਸਧਾਣਾ ਨੂੰ ‘ਵੱਡੇ ਗੁੰਡੇ’ ਦੱਸਿਆ ਅਤੇ ਕਿਹਾ ਕਿ ਉਹ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਾ ਹੋਏ। ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਹਿਸਾਬ ਮੰਗਿਆ ਅਤੇ ਦੋਸ਼ ਲਾਏ ਕਿ ਸਭ ਤੋਂ ਵੱਡੀ ਬੇਅਦਬੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦੇ ਪੂਰੇ ਨਾ ਕਰਨ ਕਰਕੇ ਕੀਤੀ।

Related posts

ਪੰਜਾਬ ਸਰਕਾਰ ਨੇ 13225 ਸਰਕਾਰੀ ਸਕੂਲ ਸਮਾਰਟ ਸਕੂਲ ਬਣਾਏ

Sanjhi Khabar

ਕਿਸਾਨ ਆਗੂ ਬਿਨਾਂ ਸ਼ਰਤ ਗੱਲਬਾਤ ਲਈ ਤਿਆਰ, ਕੇਂਦਰ ਵੀ ਗੱਲਬਾਤ ਦਾ ਕਰੇ ਐਲਾਨ: ਦਾਦੂਵਾਲ

Sanjhi Khabar

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ 50 ਸਾਲ ਪੁਰਾਣਾ ਨਾਤਾ ਤੋੜਿਆ

Sanjhi Khabar

Leave a Comment