20.8 C
Los Angeles
May 14, 2024
Sanjhi Khabar
Chandigarh New Delhi Politics

ਪ੍ਰਧਾਨ ਮੰਤਰੀ ਨੇ ਸੰਤ ਰਵਿਦਾਸ ਮੰਦਰ ਵਿੱਚ ਲੋਕਾਂ ਦੀ ਭਲਾਈ ਲਈ ਕੀਤੀ ਪ੍ਰਾਰਥਨਾ

ਨਵੀਂ ਦਿੱਲੀ, 16 ਫਰਵਰੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੰਤ ਰਵਿਦਾਸ ਜਯੰਤੀ ਦੇ ਮੌਕੇ ‘ਤੇ ਦਿੱਲੀ ਦੇ ਕਰੋਲ ਬਾਗ ਸਥਿਤ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਦਾ ਦੌਰਾ ਕੀਤਾ ਅਤੇ ਸਾਰੇ ਦੇਸ਼ ਵਾਸੀਆਂ ਦੀ ਭਲਾਈ ਲਈ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿਖੇ ਸੰਤ ਰਵਿਦਾਸ ਨੂੰ ਨਮਨ ਕੀਤਾ। ਇਸ ਤੋਂ ਬਾਅਦ ਭਗਤਾਂ ਨਾਲ ਸ਼ਬਦ ਕੀਰਤਨ ਚ ਛੇਨਾ ਵਜਾ ਕੇ ਆਪਣੀ ਹਾਜਰੀ ਲਗਵਾਈ। ਪ੍ਰਧਾਨ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਵੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਮੰਦਰ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਨੂੰ ਸ਼ਾਲ, ਮਾਲਾ ਅਤੇ ਸੰਤ ਰਵਿਦਾਸ ਦੀ ਮੂਰਤੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸੰਤ ਰਵਿਦਾਸ 15ਵੀਂ ਤੋਂ 16ਵੀਂ ਸਦੀ ਦੌਰਾਨ ਭਗਤੀ ਲਹਿਰ ਦੇ ਇੱਕ ਸੰਤ ਸਨ। ਉਨ੍ਹਾਂ ਨੇ ਭਾਰਤੀ ਸਮਾਜ ਵਿੱਚ ਜਾਤ-ਪਾਤ ਦੇ ਪੱਖਪਾਤ ਨੂੰ ਦੂਰ ਕਰਨ ਲਈ ਧਾਰਮਿਕ ਤੌਰ ‘ਤੇ ਕੰਮ ਕੀਤਾ।

Related posts

ਜੱਸ ਬਾਜਵਾ,ਸੋਨੀਆ ਮਾਨ, ਲੱਖਾ ਸਿਧਾਣਾ ਸਮੇਤ ਕਈ ਕਿਸਾਨ ਆਗੂਆਂ ਤੇ ਪਰਚਾ ਦਰਜ

Sanjhi Khabar

ਕਾਂਗਰਸੀ ਐਮ ਪੀ ਪੰਜਾਬ ਦੀ ਕਾਂਗਰਸ ਸਰਕਾਰ ਨੁੰ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਘਟਾਉਣ ਲਈ ਰਾਜ਼ੀ ਕਰਨ : ਹਰਸਿਮਰਤ ਕੌਰ ਬਾਦਲ

Sanjhi Khabar

ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Sanjhi Khabar

Leave a Comment