14.7 C
Los Angeles
May 12, 2024
Sanjhi Khabar
Chandigarh Crime News Politics

ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਵਤਨ ਵਾਪਸੀ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਓ: ਹਰਸਿਮਰਤ ਕੌਰ ਬਾਦਲ

PS Mitha
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਰੂਸੀ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਭਾਰਤ ਪਹੁੰਚਣ ਲਈ ਸੁਰੱਖਿਅਤ ਰਾਹ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ ਜੋ ਯੂਕਰੇਨ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਯੂਕਰੇਨ ਵਿੱਚ ਹੋਰ ਪੰਜਾਬੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਰਾਹੀਂ ਵਿਦਿਆਰਥੀਆਂ ਅਤੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਯੂਕਰੇਨ ਤੋਂ ਉਡਾਣਾਂ ਰੋਕਣ ਕਾਰਨ ਸਾਰੇ ਭਾਰਤੀਆਂ ਨੂੰ ਯੂਕਰੇਨ ਤੋਂ ਸੜਕੀ ਰਸਤੇ ਕਿਵੇਂ ਕੱਢਿਆ ਜਾ ਸਕਦਾ ਹੈ।
ਬੀਬਾ ਬਾਦਲ ਨੇ ਵੱਖਰੇ ਤੌਰ ‘ਤੇ ਕੇਂਦਰੀ ਵਿਦੇਸ਼ ਮੰਤਰਾਲੇ ਦੇ ਸਕੱਤਰ (ਪੱਛਮੀ) ਸ੍ਰੀ ਰੀਨਤ ਸੰਧੂ ਨਾਲ ਵੀ ਸੰਪਰਕ ਕੀਤਾ ਅਤੇ ਯੂਕਰੇਨ ਸਥਿਤ ਦੂਤਾਵਾਸ ਰਾਹੀਂ ਭਾਰਤੀ ਵਿਦਿਆਰਥੀਆਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਬੇਨਤੀ ਕੀਤੀ।

Related posts

ਭਾਰਤ ਦੀ ਕੋਵਿਡ -19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : WHO

Sanjhi Khabar

ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਰਾਮਾਨੁਜਾਚਾਰੀਆ ਦੀ 216 ਫੁੱਟ ਉੱਚੀ ‘ਸਟੈਚੂ ਆਫ ਇਕਵੈਲਿਟੀ’ ਰਾਸ਼ਟਰ ਨੂੰ ਕਰਨਗੇ ਸਮਰਪਿਤ

Sanjhi Khabar

ਪਰਚੇ ਤੋਂ ਅਕਾਲੀ ਦਲ ਇੰਨਾ ਪ੍ਰੇਸ਼ਾਨ ਕਿਉਂ?  ਕੀਤੇ ਚੋਣਾਂ ‘ਚ ਪੈਸੇ ਵੰਡਣ ਦੀ ਉਨ੍ਹਾਂ ਦੀ ਕੋਈ ਯੋਜਨਾ ਤਾਂ ਨਹੀਂ ਸੀ- ਰਾਘਵ ਚੱਢਾ

Sanjhi Khabar

Leave a Comment