16 C
Los Angeles
May 11, 2024
Sanjhi Khabar
Bathinda Chandigarh Politics

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ : ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕਰੀਬੀ ਜਗਰੂਪ ਗਿੱਲ ਆਮ ਆਦਮੀ ਪਾਰਟੀ ਚ ਸ਼ਾਮਲ

Parmeet Mitha
ਚੰਡੀਗੜ੍ਹ : ਪੰਜਾਬ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ‘ਆਪ’ ਵਿਚ ਸ਼ਾਮਲ ਹੋਏ।

ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਤੋਂ ਟਿਕਟ ਦੇਣੀ ਜਾਂ ਹਲਕਾ ਇੰਚਾਰਜ ਬਣਾਉਣ ਦਾ ਫ਼ੈਸਲਾ ਪਾਰਟੀ ਵੱਲੋਂ ਮੀਟਿੰਗ ਦੌਰਾਨ ਲਿਆ ਜਾਵੇਗਾ। ਫਿਲਹਾਲ ਜਗਰੂਪ ਗਿੱਲ ਬਿਨਾਂ ਸ਼ਰਤ ਪਾਰਟੀ ‘ਚ ਸ਼ਾਮਲ ਹੋਏ ਹਨ।

ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖਰਾਬ ਹੈ। ਜਗਰੂਪ ਸਿੰਘ ਗਿੱਲ ਲਗਾਤਾਰ 6 ਵਾਰ ਬਠਿੰਡਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ। ਉਹ ਲੰਬਾ ਸਮਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੀ ਰਹੇ।

ਕੁਝ ਸਮਾਂ ਪਹਿਲਾਂ ਕੈਪਟਨ ਦੀ ਕਾਂਗਰਸ ਸਰਕਾਰ ਨੇ ਜਗਰੂਪ ਗਿੱਲ ਨੂੰ ਜ਼ਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਪਰ ਉਨ੍ਹਾਂ ਨਗਰ ਕੌਂਸਲਰ ਦੀ ਚੋਣ ਲੜਨ ਤੋਂ ਪਹਿਲਾਂ ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਗਰੂਪ ਗਿੱਲ ਨੂੰ ਨਗਰ ਨਿਗਮ ਦੇ ਮੇਅਰ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ, ਪਰ ਕਾਂਗਰਸ ਨੇ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ। ਇਸ ਤੋਂ ਬਾਅਦ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਸਨ।

Related posts

ਸੰਗਰੂਰ ਪੁਲਿਸ ਨੇ ਕਤਲ ਦੇ 17 ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਕੀਤਾ ਗ੍ਰਿਫਤਾਰ

Sanjhi Khabar

ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਇਨ ਬਦਲੀਆਂ ਅਪਲਾਈ ਕਰਨ ਦੀ ਤਾਰੀਕ ‘ਚ 7 ਮਾਰਚ ਤੱਕ ਕੀਤਾ ਵਾਧਾ: ਵਿਜੈ ਇੰਦਰ ਸਿੰਗਲਾ

Sanjhi Khabar

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਲਝਾਉਣ ਲਈ ਪਿੰਡਾਂ ਵਿੱਚ ਜਨਤਕ ਮਿਲਣੀਆਂ ਕਰਨ ਦਾ ਹੁਕਮ

Sanjhi Khabar

Leave a Comment