15.8 C
Los Angeles
May 16, 2024
Sanjhi Khabar
Chandigarh

ਪੰਜਾਬ ‘ਚ ਕੋਰੋਨਾ ਦੇ ਕਹਿਰ ਦਰਮਿਆਨ ਪੀਐਮ ਮੋਦੀ ਦੀ ਰੈਲੀ ‘ਤੇ ਉੱਠੇ ਸਵਾਲ! ਲੱਖਾਂ ਦੇ ਇਕੱਠ ‘ਚ ਕਿਵੇਂ ਹੋਏਗੀ ਕੋਰੋਨਾ ਨਿਯਮਾਂ ਦੀ ਪਾਲਣਾ?

ਚੰਡੀਗੜ, 04 ਜਨਵਰੀ (ਸੰਦੀਪ ਸਿੰਘ) :

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਬਾਰੇ ਸਵਾਲ ਖੜੇ ਹੋਣ ਲੱਗੇ ਹਨ। ਬੀਜੇਪੀ ਇਸ ਰੈਲੀ ਵਿੱਚ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਬੀਜੇਪੀ ਦੇ ਸੂਤਰਾਂ ਮੁਤਾਬਕ ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ ਇੱਕ ਲੱਖ ਕੁਰਸੀਆਂ ਲਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਇਸ ਦਿਨ ਬਾਰਸ਼ ਹੋ ਸਕਦੀ ਹੈ। ਅਜਿਹੇ ਵਿੱਚ ਕੋਰਨਾ ਦੇ ਕਹਿਰ ਵਿਚਾਲੇ ਵੱਡਾ ਇਕੱਠ ਵਿਸਫੋਟਕ ਹੋ ਸਕਦਾ ਹੈ ਕਿਉਂਕਿ ਰੈਲੀ ਵਿੱਚ ਕੋਰੋਨਾ ਨਿਯਮਾਂ ਨੂੰ ਲਾਗੂ ਕਰਨਾ ਮੁਸ਼ਕਲ ਹੋ ਜਾਵੇਗਾ। ਹੁਣ ਸਵਾਲ ਹੈ ਕਿ ਇੱਕ ਪਾਸੇ ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦਿਆਂ ਸੂਬੇ ਵਿੱਚ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਖੁਦ ਵੱਡੀ ਰੈਲੀ ਕਰਨ ਜਾ ਰਹੇ ਹਨ ਜਿਸ ਵਿੱਚ ਲੱਖਾਂ ਲੋਕ ਇਕੱਠੇ ਹੋਣ ਦੀ ਸੰਭਾਵਨਾ ਹੈ। ਹੋਰ ਤਾਂ ਹੋਰ ਇਸ ਰੈਲੀ ਲਈ ਹਜਾਰਾਂ ਮੁਲਾਜਮਾਂ ਦੀ ਡਿਉਟੀ ਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ। ਓਮੀਕਰੋਨ ਦੇ ਖਤਰੇ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ।

Related posts

ਦਲਿਤ ਵਿਦਿਆਰਥੀਆਂ ਦੇ ਫੰਡਾਂ ‘ਚ ਘੁਟਾਲਾ ਕਰਨ ਵਾਲੇ, ਹੁੱਣ ਦਲਿਤਾਂ ‘ਤੇ ਰਾਜਨੀਤੀ ਕਰ ਰਹੇ ਨੇ: ਹਰਪਾਲ ਚੀਮਾ

Sanjhi Khabar

ਹਰਿਆਣੇ ਦੇ CM ਖੱਟਰ ਦਾ ਕੈਪਟਨ ਸਰਕਾਰ ‘ਤੇ ਵੱਡਾ ਦੋਸ਼, ਕਿਹਾ – ‘ਕਰਨਾਲ ਹਿੰਸਾ ਦੇ ਪਿੱਛੇ ਪੰਜਾਬ ਸਰਕਾਰ ਦਾ ਹੱਥ’

Sanjhi Khabar

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

Sanjhi Khabar

Leave a Comment