15.3 C
Los Angeles
May 17, 2024
Sanjhi Khabar
Uncategorized

ਪੰਜਾਬ ‘ਚ ਪਾਰਾ ਪਹੁੰਚਿਆ 2 ਡਿਗਰੀ ਤੱਕ, ਛਾ ਸਕਦੇ ਬੱਦਲ

ਬਰਨਾਲਾ, 30 ਦਸੰਬਰ (ਕਿਰਨਦੀਪ ਕੌਰ ਗਿੱਲ) :

ਪੰਜਾਬ ‘ਚ ਅਗਲੇ 3 ਦਿਨਾਂ ਤੱਕ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ‘ਚ ਅੱਜ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਠੰਢ ਵੀ ਕਾਫੀ ਵਧ ਗਈ ਹੈ। ਆਉਣ ਵਾਲੇ ਦਿਨਾਂ ‘ਚ ਜੇਕਰ ਤਾਪਮਾਨ ‘ਚ ਇਸੇ ਤਰ੍ਹਾਂ ਗਿਰਾਵਟ ਆਈ ਤਾਂ ਇਹ ਮਨਫੀ ਤੱਕ ਪਹੁੰਚ ਸਕਦਾ ਹੈ ਤੇ ਸੀਤ ਲਹਿਰ ਵਧਣ ਦੀ ਸੰਭਾਵਨਾ ਵੀ ਬਣ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਫਿਰ ਤੋਂ ਐਕਟਿਵ ਹੋ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ। ਨਵੇਂ ਸਾਲ ਵਾਲੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 2 ਜਨਵਰੀ ਤੋਂ ਬਾਅਦ ਹੀ ਮੌਸਮ ਸਾਫ਼ ਹੋ ਸਕੇਗਾ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ‘ਚ ਸੂਰਜ ਨਿਕਲਿਆ, ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ ਤੇ ਫ਼ਿਰੋਜ਼ਪੁਰ ਵਿੱਚ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਰਿਹਾ। ਆਓ ਜਾਣਦੇ ਹਾਂ ਸੂਬੇ ਦੇ ਵੱਡੇ ਸ਼ਹਿਰਾਂ ‘ਚ ਅੱਜ ਮੌਸਮ ਕਿਵੇਂ ਰਹੇਗਾ।

Related posts

Happy Dewali Massage From Sanjeev Khanna BJP Leader Zirakpur

Sanjhi Khabar

ਚਿੱਟਫੰਡ ਕੰਪਨੀ ਐਕਲੈਟ ਨੇ ਲੋਕਾਂ ਨੂੰ ਲੁੱਟਣਾ ਕੀਤਾ ਸੁਰੂ

Sanjhi Khabar

ਹਰਿਆਣਾ ਦਾ 1.55 ਲੱਖ ਕਰੋੜ ਦਾ ਬਜ਼ਟ ਪੇਸ਼ , ਲਿੰਕ ਨਹਿਰ ਲਈ 100 ਕਰੋੜ ਰੁਪਏ

Sanjhi Khabar

Leave a Comment