15.1 C
Los Angeles
May 15, 2024
Sanjhi Khabar
Chandigarh Politics

ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ: ਮੋਦੀ

PS Mitha
Chandigarh ਜਲੰਧਰ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਐੱਨ.ਡੀ.ਏ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵਾਂ ਪੰਜਾਬ ਬਣਾਵਾਂਗੇ ਤੇ ਇੱਥੇ ਮਾਫੀਆ ਰਾਜ ਖ਼ਤਮ ਕਰਾਂਗੇ । ਇਸ ਮੌਕੇ ਉਨ੍ਹਾਂ ਨੇ ਨਾਅਰਾ ਦਿੱਤਾ ” ਨਵਾਂ ਪੰਜਾਬ ਨਵੀਂ ਟੀਮ ਦੇ ਨਾਲ ”।
ਉਨ੍ਹਾਂ ਕਿਹਾ ਕਿ ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਲੜ ਲੱਗ ਰਹੇ ਨੌਜਵਾਨਾਂ ਨੂੰ ਬਚਾਉਣਾ ਜ਼ਰੂਰੀ ਹੈ।
ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਜਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਵੇਂ ਪੰਜਾਬ ਵਿਚ ਸਾਰਿਆਂ ਨੂੰ ਬਣਦਾ ਮਾਨ – ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਰੋਧੀਆਂ ‘ਤੇ ਤਨਜ਼ ਸਾਧਦੇ ਹੋਏ ਕਿਹਾ ਕਿ ਇਹ ਉਹ ਹੀ ਲੋਕ ਹਨ ਜੋ ਭਾਰਤੀ ਸੈਨਾ ਨੂੰ ਬਦਨਾਮ ਕਰਦੇ ਹਨ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਸਾਡੀ ਪਾਰਟੀ ਗੁਰੂਆਂ ਦੇ ਦਿਖਾਏ ਮਾਰਗ ‘ਤੇ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਕੁਰਸੀ ਬਚਾਉਣ ਵਾਲੇ ਲੋਕ ਪੰਜਾਬ ਦਾ ਵਿਕਾਸ ਨਹੀਂ ਕਰ ਸਕਦੇ। ਕਾਂਗਰਸ ਨੇ ਕੈਪਟਨ ਨੂੰ ਹਟਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਦੀਆਂ ਸਰਕਾਰਾਂ ਰਿਮੋਟ ਕੰਟਰੋਲ ਨਾਲ ਚਲਦੀਆਂ ਹਨ ਅਤੇ ਇਹ ਪੰਜਾਬ ਲਈ ਕੰਮ ਨਹੀਂ ਕਰ ਸਕਦੀਆਂ।
ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਵੀ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ ਭਾਜਪਾ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਮਿਲਣਾ ਚਾਹੀਦਾ ਸੀ ਪਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਨੂੰ ਤਰਜੀਹ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਅਹੁਦੇ ਲਈ ਮਨੋਰੰਜਨ ਕਾਲੀਆ ਕਾਬਲ ਸਨ।
ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੇ ਕਈ ਪੁਰਾਣੇ ਸਾਥੀਆਂ ਨੂੰ ਇੱਥੇ ਵੇਖਿਆ ਹੈ ਤੇ ਮੈਂ ਅੱਜ ਖੁਸ਼ ਮਹਿਸੂਸ ਕਰ ਰਿਹਾ ਹਾਂ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸ੍ਰੀ ਦੇਵੀ ਤਲਾਬ ਮੰਦਰ ਵੀ ਨਤਮਸਤਕ ਹੋਣਾ ਸੀ ਪਰ ਇਥੋਂ ਦੀ ਸਰਕਾਰ ਨੇ ਪ੍ਰਬੰਧ ਕਰਨ ਤੋਂ ਮਨਾ ਕਰ ਦਿੱਤਾ।

Related posts

ਅਕਾਲੀ ਦਲ ਨੂੰ ਲੱਗ ਰਿਹੈ ਡਰ, ਕਿਤੇ ਲੋਕ ਇਹਨਾਂ ਤੋਂ ਪੈਸੇ ਲੈ ਕੇ ਵੋਟ ਆਪ ਨੂੰ ਨਾ ਪਾ ਦੇਣ : ਰਾਘਵ ਚੱਢਾ

Sanjhi Khabar

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Sanjhi Khabar

ਟਰੱਕ ਡਰਾਈਵਰ ਤੋਂ 9 ਲੱਖ ਦੀ ਨਕਦੀ ਲੁੱਟਣ ਤੋਂ ਬਾਅਦ ਹੱਤਿਆ

Sanjhi Khabar

Leave a Comment