16.3 C
Los Angeles
April 20, 2024
Sanjhi Khabar
Amritsar Barnala Bathinda Chandigarh Ferozepur

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਗਰਮੀ ਨੇ ਤੋੜਿਆ 52 ਸਾਲਾਂ ਦਾ ਰਿਕਾਰਡ

PS MITHA
ਲੁਧਿਆਣਾ,15 ਮਈ । ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਵੱਧਦੇ ਤਾਪਮਾਨ ਨੇ 52 ਸਾਲਾਂ ਦਾ ਰਿਕਾਰਡ ਤੋੜਿਆ ਹੈ। ਪੰਜਾਬ ਚ ਮਈ ਮਹੀਨੇ ’ਚ ਹੁਣ ਤੱਕ ਤਾਪਮਾਨ ਆਪਣੇ ਉੱਚ ਪੱਧਰ ’ਤੇ ਪੁੱਜ ਗਿਆ ਹੈ। ਸੌਸਮ ਵਿਭਾਗ ਦਾ ਕਿਹਨਾਂ ਹੈ ਕਿ 52 ਸਾਲਾਂ ’ਚ ਪਹਿਲੀ ਵਾਰੀ ਮਈ ਦੇ ਪਹਿਲੇ 15 ਦਿਨਾਂ ’ਚ ਤਾਪਮਾਨ 44.5 ਡਿਗਰੀ ਸੈਲਸੀਅਸ ਤੋਂ ਉੱਪਰ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ ਪੰਜ ਤੋਂ ਸੱਤ ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਸ਼ਚਿਨਰਵਾਰ ਨੂੰ ਮੁਕਤਸਰ ਪੰਜਾਬ ’ਚ ਸਭ ਤੋਂ ਗਰਮ ਰਿਹਾ ਤੇ ਇੱਥੇ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡੇ ’ਚ 46, ਅੰਮ੍ਰਿਤਸਰ ’ਚ 45.6, ਫਿਰੋਜ਼ਪੁਰ ’ਚ 45.5, ਹੁਸ਼ਿਆਰਪੁਰ ’ਚ 45.3, ਬਰਨਾਲੇ ’ਚ 45.1 ਤੇ ਲੁਧਿਆਣੇ ’ਚ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ’ਚ ਤਾਪਮਾਨ 44.1 ਤੋਂ 44.6 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ।

ਪੰਜਾਬ ਖੇਤੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕਿੰਗਰਾ ਨੇ ਕਿਹਾ ਕਿ ਪੀਏਯੂ ’ਚ ਸਾਲ 1970 ’ਚ ਮੌਸਮ ਵਿਭਾਗ ਸਥਾਪਤ ਹੋਇਆ ਸੀ। ਵਿਭਾਗ ਦੇ ਰਿਕਾਰਡ ਮੁਤਾਬਕ, ਸਾਲ 2000 ’ਚ 14 ਮਈ ਨੂੰ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਉੱਥੇ 2004 ’ਚ 14 ਮਈ ਨੂੰ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਚੰਡੀਗਡ਼੍ਹ ਕੇਂਦਰ ਸਾਲ 2002 ਤੋਂ ਲੈ ਕੇ ਸਾਲ 2021 ਤਕ ਸਾਲ 2012 ’ਚ 31 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44.8 ਤੇ ਸਾਲ 2013 ’ਚ 24 ਮਈ ਨੂੰ 44.6 ਡਿਗਰੀ ਸੈਲਸੀਅਸ ਦਰਜ ਹੋਇਆ ਸੀ। ਮੌਸਮ ਵਿਭਾਗ ਦੇ ਚੰਡੀਗਡ਼੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਲੂ ਚੱਲੇਗੀ ਤੇ ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤਕ ਜਾ ਸਕਦਾ ਹੈ।

ਸੋਮਵਾਰ ਨੂੰ ਹਿਮਾਚਲ ’ਚ ਪੱਛਮੀ ਗਡ਼ਬਡ਼ੀ ਦੇ ਸਰਗਰਮ ਹੋਣ ਨਾਲ ਮਾਝਾ ਤੇ ਦੁਆਬਾ ਇਲਾਕੇ ’ਚ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂਡ਼ ਭਰੀ ਹਨੇਰੀ ਚੱਲ ਸਕਦੀ ਹੈ। ਕੁਝ ਥਾਵਾਂ ’ਤੇ ਗਰਜ ਨਾਲ ਛਿੱਟੇ ਪਾ ਸਕਦੇ ਹਨ। ਉੱਥੇ ਮੰਗਲਵਾਰ ਨੂੰ ਪੂਰੇ ਪੰਜਾਬ ’ਚ ਧੂਡ਼ ਭਰੀ ਹਨੇਰੀ ਚੱਲਣ ਦੇ ਨਾਲ ਹੀ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

Related posts

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Sanjhi Khabar

ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵ੍ਹਾਈਟ ਪੇਪਰ ਪੇਸ਼ ਕਰੇਗੀ ਪੰਜਾਬ ਸਰਕਾਰ;ਕੈਬਨਿਟ ਨੇ ਦਿੱਤੀ ਮੰਨਜ਼ੂਰੀ

Sanjhi Khabar

ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਨਾਲ ਜਾਨ ਗੁਆਉਣ ਵਾਲੇ ਦੇ ਪਰਿਵਾਰ ਨੂੰ ਮਿਲਣਗੇ 50 ਹਜ਼ਾਰ ਰੁਪਏ, ਕਮਾਉਣ ਵਾਲੇ ਦੀ ਮੌਤ ‘ਤੇ 2500 ਰੁਪਏ ਪੈਨਸ਼ਨ

Sanjhi Khabar

Leave a Comment