14.7 C
Los Angeles
May 12, 2024
Sanjhi Khabar
Chandigarh Politics ਪੰਜਾਬ

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

Parmeet Mitha
ਚੰਡੀਗੜ, 28 ਮਾਰਚ: ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਜੋ ਪੂਰੀ ਤਰਾਂ ਸਿਆਸਤ ਤੋਂ ਪ੍ਰੇਰਿਤ ਸੀ। ਵਫ਼ਦ ਨੇ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ।
ਰਾਜਪਾਲ ਨੇ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨਾਲ ਗੱਲ ਕੀਤੀ ਅਤੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕੀਤੀ।
ਰਾਜਪਾਲ ਨੇ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਏ ਤਾਜ਼ਾ ਹਮਲੇ ਦੀ ਨਿੰਦਾ ਕੀਤੀ ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਥਾਰਟੀਆਂ ਕਿਸੇ ਉੱਤੇ ਵੀ ਇਸ ਤਰਾਂ ਦੇ ਗੈਰਕਾਨੂੰਨੀ ਅਤੇ ਹਿੰਸਕ ਹਮਲਿਆਂ ਦੀ ਆਗਿਆ ਨਹੀਂ ਦੇ ਸਕਦੀਆਂ। ਰਾਜਪਾਲ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਤੋਂ ਇਨਾਂ ਮਾਮਲਿਆਂ ਵਿੱਚ ਕੀਤੀ ਜਾ ਰਹੀ ਕਾਰਵਾਈ ਸਬੰਧੀ ਰਿਪੋਰਟ ਵੀ ਮੰਗੀ।

Related posts

5 ਕਿਲੋ 100 ਗ੍ਰਾਮ ਅਫੀਮ ਸਮੇਤ ਕੰਟੇਨਰ ਚਾਲਕ ਗ੍ਰਿਫਤਾਰ

Sanjhi Khabar

ਕੇਜਰੀਵਾਲ ਨੇ ਦਿੱਤੇ ਸੰਕੇਤ- ਇਕੱਲੇ ਹੀ ਲੜਾਂਗੇ ਪੰਜਾਬ ਦੀਆਂ 13 ਸੀਟਾਂ ‘ਤੇ ਲੋਕ ਸਭਾ ਚੋਣਾਂ ?

Sanjhi Khabar

ਰਾਹੁਲ ਗਾਂਧੀ ਨੇ ਕਿਹਾ – ਪ੍ਰਧਾਨ ਮੰਤਰੀ ਮੋਦੀ ਦੇ ਝੂਠੇ ਅਕਸ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਾਇਰਸ ਨੂੰ ਕਰ ਰਹੀ ਹੈ ਉਤਸ਼ਾਹਿਤ

Sanjhi Khabar

Leave a Comment