16 C
Los Angeles
May 18, 2024
Sanjhi Khabar
Chandigarh New Delhi Politics

ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

PS Mitha
ਨਵੀਂ ਦਿੱਲੀ, 11 ਮਾਰਚ । ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਕੇਜਰੀਵਾਲ ਨੇ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਨਾਲ ‘ਆਪ’ ਆਗੂ ਰਾਘਵ ਚੱਢਾ ਵੀ ਮੌਜੂਦ ਸਨ। ਭਗਵੰਤ ਮਾਨ ਨੇ ਇੱਥੇ ਪਾਰਟੀ ਦੇ ਹੋਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਸਿਸੋਦੀਆ ਨੇ ਮਾਨ ਨੂੰ ਜੱਫੀ ਪਾ ਕੇ ਪੰਜਾਬ ਫਤਿਹ ਦੀ ਵਧਾਈ ਦਿੱਤੀ।

‘ਆਪ’ ਸੂਤਰਾਂ ਦਾ ਕਹਿਣਾ ਹੈ ਕਿ ਮਾਨ ਅੱਜ ਇੱਥੇ ਪਾਰਟੀ ਦੇ ਚੋਟੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਪੰਜਾਬ ਮੰਤਰੀ ਮੰਡਲ ‘ਤੇ ਚਰਚਾ ਕਰਨਗੇ। ਇਸ ਦੇ ਨਾਲ ਹੀ ਉਹ ਚੋਟੀ ਦੇ ਨੇਤਾਵਾਂ ਨਾਲ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵੀ ਗੱਲਬਾਤ ਕਰਨਗੇ।

ਵਰਣਨਯੋਗ ਹੈ ਕਿ 2022 ਵਿਚ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਹਰਾ ਕੇ ਪੂਰਨ ਬਹੁਮਤ ਹਾਸਲ ਕੀਤਾ ਹੈ। ‘ਆਪ’ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਚੋਣਾਂ ਲੜੀਆਂ ਅਤੇ ਸੂਬੇ ‘ਚ ਜਿੱਤ ਹਾਸਲ ਕੀਤੀ।

Related posts

ਐਮਐਸਪੀ ਲਈ ਗਠਿਤ ਕਮੇਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

Sanjhi Khabar

ਕੋਰੋਨਾ ਦਾ ਖਤਰਾ ਟਾਲਿਆ ਨਹੀਂ, ਜਾਨ ਬਚਾਉਣ ਲਈ ਟੀਕਾ ਲਾਜਮੀ : ਪ੍ਰਧਾਨ ਮੰਤਰੀ ਮੋਦੀ

Sanjhi Khabar

ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ – ਅਨੂਮਾ ਅਚਾਰੀਆ

Sanjhi Khabar

Leave a Comment