May 5, 2024
Sanjhi Khabar
Agriculture Chandigarh ਪੰਜਾਬ

ਪੰਜਾਬ ਭਰ ਦੀਆਂ ਮੰਡੀਆਂ ‘ਚ ਕੇਂਦਰ-ਸਰਕਾਰ 19 ਮਾਰਚ ਨੂੰ ਹੋਣਗੇ ਰੋਸ-ਮੁਜ਼ਾਹਰੇ 

Sandeep Singh

ਚੰਡੀਗੜ੍ਹ , 18 ਮਾਰਚ  : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੱਲ੍ਹ 19 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਭਰ ਦੀਆਂ ਮੰਡੀਆਂ ‘ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਵੱਲੋਂ ਕੇਂਦਰ-ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਐਫਸੀਆਈ ਵੱਲੋਂ ਕਣਕ ਦੀ ਖ੍ਰੀਦ ਸਬੰਧੀ ਮੜ੍ਹੀਆਂ ਸ਼ਰਤਾਂ ਖ਼ਿਲਾਫ਼ ਰੋਸ-ਮੁਜ਼ਾਹਰੇ ਕੀਤੇ ਜਾਣਗੇ।  ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਪ੍ਰਧਾਨਮੰਤਰੀ ਦੇ ਨਾਂਅ ਮੰਗ-ਪੱਤਰ ਭੇਜਦਿਆਂ ਐਫਸੀਆਈ ਵੱਲੋਂ ਕਣਕ ਦੀ ਖ੍ਰੀਦ ਸਬੰਧੀ ਲਾਈਆਂ ਸ਼ਰਤਾਂ ਰੱਦ ਕਰਨ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਪੰਜਾਬ ਭਰ ‘ਚ 68 ਥਾਵਾਂ ‘ਤੇ ਜਾਰੀ। ਕਿਸਾਨ-ਮੋਰਚਿਆਂ ‘ਚ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਰੇਲਵੇ-ਪਾਰਕਾਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਲਾਏ ਧਰਨਿਆਂ ‘ਚ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਦੌਰਾਨ ਇਨਕਲਾਬੀ ਲੋਕ-ਸੰਗੀਤ ਅਤੇ ਨਾਟਕ ਮੰਡਲੀਆਂ ਵੀ ਆਪਣੀਆਂ ਪੇਸ਼ਕਾਰੀਆਂ ਕਰਨਗੀਆਂ।
ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਪਿੰਡਾਂ ‘ਚ ਨੁੱਕੜ-ਮੀਟਿੰਗਾਂ ਦਾ ਦੌਰ ਜਾਰੀ ਹੈ। ਕਿਸਾਨ-ਜਥੇਬੰਦੀਆਂ ਵੱਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣ ਅਤੇ 26 ਮਾਰਚ ਦਾ ਭਾਰਤ-ਬੰਦ ਸਫਲ ਬਣਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

Related posts

ਕਿਸਾਨ ਅੰਦੋਲਨ ਵਿਚਾਲੇ PM ਦਾ ਕਿਸਾਨਾਂ ਨੂੰ ਸੰਦੇਸ਼, ਕਿਹਾ- ਖੇਤੀ ‘ਚ ਆਧੁਨਿਕ ਢੰਗ ਸਮੇਂ ਦੀ ਜਰੂਰਤ

Sanjhi Khabar

ਪ੍ਰਧਾਨ ਮੰਤਰੀ ਨੇ ਸੰਤ ਰਵਿਦਾਸ ਮੰਦਰ ਵਿੱਚ ਲੋਕਾਂ ਦੀ ਭਲਾਈ ਲਈ ਕੀਤੀ ਪ੍ਰਾਰਥਨਾ

Sanjhi Khabar

ਮੁੱਖ ਮੰਤਰੀ ਨੇ ਕੀਤਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਲੋਕ ਅਰਪਣ

Sanjhi Khabar

Leave a Comment