15.3 C
Los Angeles
May 16, 2024
Sanjhi Khabar
Chandigarh Crime News Politics

ਪੰਜਾਬ ਵਿਚ ਹੁਣ ਇਮਾਨਦਾਰ ਸਰਕਾਰ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ

PS Mitha
Chandigrah : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।’
ਅਰਵਿੰਦ ਕੇਜਰੀਵਾਲ ਨੇ ਇਹ ਟਵੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਦੇ ਮੁੱਦੇ ਉਤੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ ਹੈ। ਭਗਵੰਤ ਮਾਨ ਨੇ ਇਸ ਮੀਟਿੰਗ ਵਿਚ ਅਧਿਕਾਰੀਆਂ ਨੂੰ ਬਿਨਾ ਕਿਸੇ ਦਬਾਅ ਦੇ ਨਸ਼ਿਆਂ ਦੇ ਮਾਮਲੇ ਵਿਚ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਟਵੀਟ ਕੀਤਾ-‘ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ’
ਇਸ ਤੋਂ ਬਾਅਦ ਕੇਜਰੀਵਾਲ ਵੱਲੋਂ ਪੰਜਾਬ ਦੀ ਆਪ ਸਰਕਾਰ ਦੀ ਪਿੱਠ ਥਾਪੜਦੇ ਹੋਏ ਟਵੀਟ ਵਿਚ ਲਿਖਿਆ- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

Related posts

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਤੰਜ,ਕਿਹਾ-ਮੰਤਰੀਆਂ ਦੀ ਗਿਣਤੀ ਵਧੀ ਹੈ, ਵੈਕਸੀਨ ਦੀ ਨਹੀਂ

Sanjhi Khabar

ਆਪ ਤੇ ਕਾਂਗਰਸ ਪੰਜਾਬੀਆਂ ਨਾਲ ਸੰਵਿਧਾਨਕ ਤੇ ਲੋਕਤੰਤਰੀ ਧੋਖਾ ਕਰ ਰਹੇ ਹਨ : ਸੁਖਬੀਰ ਸਿੰਘ ਬਾਦਲ

Sanjhi Khabar

ਦੇਸ਼ ਵਿੱਚ ਕਰੀਬ ਪੰਜਾਹ ਹਜ਼ਾਰ ਨਵੇਂ ਪੈਟਰੋਲ ਪੰਪ ਖੋਲ੍ਹਣ ਦੀ ਮੰਤਰਾਲੇ ਦੀ ਯੋਜਨਾ ਤੋਂ ਪੈਟਰੋਲ ਡੀਲਰ ਨਾਰਾਜ਼

Sanjhi Khabar

Leave a Comment