14.7 C
Los Angeles
May 14, 2024
Sanjhi Khabar
Chandigarh Crime News

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੰਜ ਪੁਲਿਸ ਕਰਮਚਾਰੀਆਂ ਵਿਰੁੱਧ ਰਿਸ਼ਵਤ ਦਾ ਮੁਕੱਦਮਾ ਦਰਜ

Sukhwinder Bunty
ਚੰਡੀਗੜ੍ਹ: : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਥਾਣਾ ਸਮਾਣਾ, ਜਿਲਾ ਪਟਿਆਲਾ ਵਿਖੇ ਤਾਇਨਾਤ ਐਸ.ਆਈ. ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਇਸੇ ਕੇਸ ਵਿੱਚ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਚਮਾਰੀਆਂ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਪਾਤੜਾਂ ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਪੁਲਿਸ ਕੇਸ ਵਿੱਚ ਉਸ ਦੇ ਭਤੀਜੇ ਦੀ ਮਦਦ ਕਰਨ ਬਦਲੇ ਉਕਤ ਪੁਲਿਸ ਕਰਚਮਾਰੀਆਂ ਵਲੋਂ ਉਸ ਤੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਆਈ., ਹੌਲਦਾਰ ਅਤੇ ਹੋਮ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਰਿਸ਼ਵਤਖ਼ੋਰੀ ਦੇ ਇਸ ਕੇਸ ਵਿੱਚ ਉਕਤ ਸਮੇਤ ਪੰਜ ਪੁਲਿਸ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related posts

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

Sanjhi Khabar

ਗੈਗਸਟਰ ਨਰੂਆਣਾ ਦੇ 2 ਸਾਥੀਆਂ ਦਾ ਗੋਲੀਆਂ ਮਾਰਕੇ ਕਤਲ

Sanjhi Khabar

ਬਠਿੰਡਾ : ਕੇਂਦਰੀ ਜੇਲ੍ਹ ‘ਚ ਇੱਕ ਪੁਲੀਸ ਮੁਲਾਜ਼ਮ ਨੇ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰੀ, ਹੋਈ ਮੌਤ

Sanjhi Khabar

Leave a Comment