15.4 C
Los Angeles
May 15, 2024
Sanjhi Khabar
Chandigarh Politics ਪੰਜਾਬ

ਪੰਜਾਬ ਵਿੱਚ ਅੱਜ ਕੋਰੋਨਾ ਕਾਰਣ 18 ਮੌਤਾਂ , ਸੱਤਵੇਂ ਜ਼ਿਲ੍ਹੇ ਵਿੱਚ ਵੀ ਰਾਤ ਦਾ ਕਰਫਿਊ ਲਾਗੂ ….

ਚੰਡੀਗੜ੍ਹ , 12 ਮਾਰਚ ( Agency): ਪੰਜਾਬ ਇੱਕ ਵਾਰ ਫਿਰ ਕੋਰੋਨਾ ਦੀ ਗਿਰਫ਼ਤ ਵਿਚ  ਆ ਗਿਆ ਹੈ।  ਸੂਬੇ ਵਿੱਚ ਲੰਘੇ 24  ਘੰਟਿਆਂ ਦੌਰਾਨ ਕੋਰੋਨਾ ਕਾਰਣ 18  ਮੌਤਾਂ ਦਰਜ ਕੀਤੀਆਂ ਗਈਆਂ ਹਨ  . ਹਾਲਾਤ ਨੂੰ ਦੇਖਦੇ ਹੋਏ ਪੰਜਾਬ ਦੇ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਾ ਐਸ ਏ ਐਸ ਨਗਰ ਮੁਹਾਲੀ ਵਿੱਚ ਵੀ ਰਾਤ ਦਾ ਕਰਫਿਊ ਅੱਜ ਰਾਤ ਤੋਂ ਲਾਗੂ ਕੀਤਾ ਜਾ ਰਿਹਾ ਹੈ।  ਮੁਹਾਲੀ ਪੰਜਾਬ ਦਾ ਅਜਿਹਾ ਸੱਤਵਾਂ ਜ਼ਿਲ੍ਹਾ ਹੈ ਜਿੱਥੇ ਰਾਤ ਦਾ ਕਰਫਿਊ ਮੁੜ ਤੋਂ ਲਾਗੂ ਕੀਤਾ ਜਾ ਰਿਹਾ ਹੈ। ਮੁਹਾਲੀ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧੇ ਹਨ.  ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੁਹਾਲੀ ਦੇ ਹੀ ਵਾਸੀ ਹਨ. ਇਸ ਤੋਂ ਪਹਿਲਾਂ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ, ਪਟਿਆਲਾ, ਕਪੂਰਥਲਾ ,ਨਵਾਂਸ਼ਹਿਰ, ਜਲੰਧਰ ਆਦਿ ਵਿੱਚ ਰਾਤ ਦਾ ਕਰਫਿਊ ਲਗਾਇਆ ਜਾ ਚੁੱਕਿਆ ਹੈ  .ਪਰ ਰਾਤ ਦੇ ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ,ਮੈਡੀਕਲ ,ਰਾਤ ਸਮੇਂ ਡਿਊਟੀ ਕਰਨ ਵਾਲੇ ਕਰਮਚਾਰੀਆਂ ਨੂੰ ਕਰਫਿਊ ਤੋਂ ਛੂਟ ਰਹੇਗੀ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਵਿਚੋਂ ਨਿਕਲਦੇ ਕੌਮੀ ਮਾਰਗਾਂ  ਤੋਂ ਲੰਘਣ ਵਾਲੇ ਵਾਹਨਾਂ ਨੂੰ ਵੀ ਕਰਫਿਊ  ਤੋਂ ਛੂਟ ਰਹੇਗੀ।  ਲੰਘੇ ਹਫ਼ਤੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੂਬੇ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੇ ਚਿੰਤਾ ਪ੍ਰਗਟ ਕੀਤੀ  ਸੀ ਅਤੇ ਸੰਕੇਤ ਦਿੱਤਾ ਸੀ ਕਿ ਕੋਰੋਲਾ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਪਵੇਗਾ।  ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਸੀ , ਜਿੱਥੇ ਲੰਘੇ ਸਾਲ ਮਾਰਚ ਮਹੀਨੇ ਵਿੱਚ ਵੀ ਕੋਰੋਨਾ ਦੀ ਸ਼ੁਰੁਆਤ ਦੌਰਾਨ ਕਰਫ਼ਿਊ  ਸਭ ਤੋਂ ਪਹਿਲਾਂ ਲਾਗੂ ਕੀਤਾ ਗਿਆ ਸੀ  .

Related posts

ਖੰਨਾ ’ਚ ਗਾਇਕ ਸਰਦੂਲ ਸਿਕੰਦਰ ਨੂੰ ਵੱਖ ਵੱਖ ਨਾਮਵਰ ਹਸਤੀਆਂ ਵੱਲੋਂ ਸ਼ਰਧਾਂਜਲੀ ਭੇਂਟ

Sanjhi Khabar

ਕੇਜਰੀਵਾਲ ਪੰਜਾਬ ਨੂੰ ਬਰਬਾਦ ਕਰਨ ਦੀ ਨਾਪਾਕ ਸਾਜ਼ਿਸ਼ ਰਚ ਰਹੇ ਹਨ: ਚੁੱਘ

Sanjhi Khabar

ਮੋਹਿਤ ਗੁਪਤਾ ਦੀ ਬੋਲਬਾਣੀ: ਗੇਂਦ ਭਾਜਪਾ ਹਾਈਕਮਾਂਡ ਦੇ ਪਾਲੇ ’ਚ

Sanjhi Khabar

Leave a Comment