16.3 C
Los Angeles
May 21, 2024
Sanjhi Khabar
Bathinda Chandigarh Crime News Politics ਪੰਜਾਬ

ਪੰਜਾਬ ਸਰਕਾਰ ਦੇ ਬਜਟ ਤੋਂ ਨਾਖੁਸ਼ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਰੋਸ ਵਜੋਂ ਬਜਟ ਦੀਆਂ ਕਾਪੀਆਂ ਸਾੜੀਆਂ

Veer Pal Kaur
ਬਠਿੰਡਾ, 9 ਮਾਰਚ -ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਵੱਲੋਂ ਡੀਸੀ ਦਫ਼ਤਰ ਦੇ ਕੋਲ ਅੰਬੇਦਕਰ ਬੁੱਤ ਨੇੜੇ ਇਕੱਠੇ ਹੋ ਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ’ਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ । ਜਿਸ ਉਪਰੰਤ ਆਂਗਣਵਾੜੀ ਵਰਕਰਾਂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਤੱਕ ਪਹੰੁਚੀਆ , ਜਿੱਥੇ ਉਨ੍ਹਾਂ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਇਸ ਬਜ਼ਟ ਸ਼ੈਸ਼ਨ ਦੌਰਾਨ ਕੱਖ ਨਹੀਂ ਰੱਖਿਆ ਗਿਆ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕੁੱਝ ਦੇਣ ਦੀ ਬਜਾਏ ਉਲਟਾ ਜਿਹੜੇ ਪੈਸੇ ਅਕਤੂਬਰ 2018 ’ਚ ਕੇਂਦਰ ਸਰਕਾਰ ਨੇ ਵਧਾਏ ਸਨ , ਉਹ ਵੀ ਨੱਪ ਲਏ ਹਨ । ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕੁੱਝ ਦਿਨ ਪਹਿਲਾਂ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਇਹ ਭਰੋਸਾ ਦਿਵਾਇਆ ਸੀ ਕਿ ਬਜ਼ਟ ਸ਼ੈਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇਗਾ, ਪਰ ਅਜਿਹਾ ਕੁੱਝ ਨਹੀਂ ਹੋਇਆ ਤੇ ਮੰਤਰੀ ਨੇ ਵੀ ਧੋਖਾ ਕੀਤਾ ਹੈ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ, ਉਸ ਸਮੇਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਤਾ ਦਾ ਬਰਸੀ ਸਮਾਗਮ ਚੱਲ ਰਿਹਾ ਸੀ। ਆਂਗਣਵਾੜੀ ਮੁਲਾਜਮਾਂ ਅਤੇ ਵਰਕਰਾਂ ਵੱਲੋਂ ਅਚਨਚੇਤ ਆਉਣ ‘ਤੇ ਪੁਲਿਸ ਇਕਦਮ ਹਰਕਤ ਵਿੱਚ ਆ ਗਈ ਅਤੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਕੋਲੋਂ ਸਾੜਨ ਲਈ ਲਿਆਂਦਾ ਵਿੱਤ ਮੰਤਰੀ ਦਾ ਪੁਤਲਾ ਖੋਹਿਆ ਗਿਆ, ਜਿਸ ਦੌਰਾਨ ਦੋਹਾਂ ਧਿਰਾਂ ’ਚ ਧੱਕਾ-ਮੁੱਕੀ ਹੋਈ। ਪੁਲਿਸ ਬਲ ਦਾ ਪ੍ਰਯੋਗ ਕਰਦਿਆਂ ਆਂਗਣਵਾੜੀ ਵਰਕਰਾਂ ਨੂੰ ਬਰਸੀ ਸਮਾਗਮ ਤੋਂ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੁਲਿਸ ਮੁਲਾਜ਼ਮਾਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਛੇੜਖਾਨੀ ਕੀਤੀ ਗਈ ਅਤੇ ਉਨ੍ਹਾਂ ਦੇ ਡੰਡੇ ਵੀ ਮਾਰੇ ਗਏ, ਜੋ ਕਿ ਪੁਲਿਸ ਮੁਲਾਜ਼ਮਾ ਦਾ ਸ਼ਰਮਨਾਕ ਕਾਰਾ ਹੈ, ਜਿਸਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦੇ ਹਨ । ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸ਼ਨ ਤੋਂ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮੌਜੂਦ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਰਵਿੰਦਰ ਸਿੰਘ ਨੇ ਜਿਸਮਾਨੀ ਛੇੜਛਾੜ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਸਪਸ਼ਟੀਕਰਨ ਦਿੱਤਾ ਕਿ ਵਿਖਾਵਾਕਾਰੀ ਮਹਿਲਾਵਾਂ ਪੁਤਲੇ ਲੈ ਕੇ ਉਸ ਕਮਰੇ ਵਿੱਚ ਚਲੀਆਂ ਗਈਆਂ, ਜਿਥੇ ਸਮਾਗਮ ਦਾ ਲੰਗਰ ਤਿਆਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਅੱਗਜ਼ਨੀ ਦੀ ਕਿਸੇ ਵੀ ਸੰਭਾਵਿਤ ਘਟਨਾਵਾਂ ਦੀ ਰੋਕਥਾਮ ਲਈ ਪੁਲੀਸ ਨੇ ਫੌਰੀ ਐਕਸ਼ਨ ਲੈਂਦਿਆਂ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਇਆ। ਉਨ੍ਹਾਂ ਕਿਹਾ ਕੀ ਪੰਜਾਬ ਸਰਕਾਰ ਆਪਣੇ ਫੈਸਲੇ ਤੇ ਮੁੜ ਗੌਰ ਕਰੇ ਤੇ ਉਨ੍ਹਾਂ ਦੇ ਮਾਣ ਭੱਤੇ ਵਿੱਚ ਹਰਿਆਣਾ ਪੈਟਰਨ ਤੇ ਵਾਧਾ ਕੀਤਾ ਜਾਵੇ ਆਗੂਆਂ ਨੇ ਇਹ ਵੀ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਸਰਕਾਰ ਨੇ ਵਰਕਰਾਂ / ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ ਪਰ ਜਥੇਬੰਦੀ ਹੁਣ ਸਰਕਾਰ ਨੂੰ ਸਬਕ ਸਿਖਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਅੰਮਿ੍ਰਤਪਾਲ ਕੌਰ ਬੱਲੂਆਣਾ ਬਲਾਕ ਪ੍ਰਧਾਨ ਸ਼ਹਿਰੀ ਜਸਬੀਰ ਕੌਰ ਬਠਿੰਡਾ ਮਨਜੀਤ ਕੌਰ ਸਿਵੀਆ ਰਣਜੀਤ ਕੌਰ ਰੇਖਾ ਰਾਣੀ ਹੈ ਸੋਮਾ ਰਾਣੀ ਦਰਸ਼ਨਾ ਦਰਸ਼ਨਾ ਕੌਰ ਰੁਪਿੰਦਰ ਕੌਰ ਗੁਰਚਰਨ ਕੌਰ ਸੁਖਦੇਵ ਕੌਰ ਬਠਿੰਡਾ ਕੁਲਦੀਪ ਕੌਰ ਝੁੰਬਾ ਬਲਵੀਰ ਕੌਰ ਜਸਬੀਰ ਕੌਰ ਅਮਨਪ੍ਰੀਤ ਕੌਰ ਕਰਮਜੀਤ ਕੌਰ ਹਰਪਿੰਦਰ ਕੌਰ ਰੁਪਿੰਦਰ ਕੌਰ ਆਦ ਆਗੂ ਮੌਜੂਦ ਸਨ ।

 

Related posts

ਲੋਕ ਸਭਾ ਚੋਣਾਂ 2024- ਬਹੁਜਨ ਸਮਾਜ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

Sanjhi Khabar

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਲਾਕਡਾਊਨ ਵਿਰੁੱਧ 87 ਸ਼ਹਿਰਾਂ ‘ਚ ਰੋਸ ਪ੍ਰਦਰਸਨ

Sanjhi Khabar

ਪੰਜਾਬ ਭਰ ਦੀਆਂ ਮੰਡੀਆਂ ‘ਚ ਕੇਂਦਰ-ਸਰਕਾਰ 19 ਮਾਰਚ ਨੂੰ ਹੋਣਗੇ ਰੋਸ-ਮੁਜ਼ਾਹਰੇ 

Sanjhi Khabar

Leave a Comment