14.9 C
Los Angeles
April 29, 2024
Sanjhi Khabar
Ferozepur

ਫਿਰੋਜਪੁਰ ਰੈਲੀ ‘ਚ ਨਹੀਂ ਪਹੁੰਚੇ ਪੀਐਮ ਮੋਦੀ, ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ

ਫਿਰੋਜਪੁਰ, 05 ਜਨਵਰੀ (ਸੰਦੀਪ ਸਿੰਘ) :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜਪੁਰ ਰੈਲੀ ਵਿੱਚ ਨਹੀਂ ਪਹੁੰਚ ਸਕੇ। ਖਰਾਬ ਮੌਸਮ ਕਾਰਨ ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਵਾਪਸ ਪਰਤ ਗਏ।ਬੀਜੇਪੀ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੀਐਮ ਮੋਦੀ ਦਾ ਫਿਰੋਜਪੁਰ ਵਾਲਾ ਪ੍ਰਗੋਰਾਮ ਰੱਦ ਹੋ ਗਿਆ ਹੈ। ਉਨਾਂ ਕਿਹਾ ਕਿ ਬਾਰਸ਼ ਕਾਰਨ ਪ੍ਰੋਗਰਾਮ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬਾਰਸ਼ ਕਰਕੇ ਮੋਦੀ ਦੀ ਰੈਲੀ ਵਿੱਚ ਬਹੁਤ ਘੱਟ ਲੋਕ ਪਹੁੰਚੇ ਸੀ। ਬੀਜੇਪੀ ਨੇ 80 ਹਜਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਾਈਆਂ ਸੀ ਪਰ ਅੰਦਾਜੇ ਮੁਤਾਬਕ 10 ਹਜਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ। ਪੰਜਾਬ ਭਰ ਤੋਂ ਆਈਆਂ ਰਿਪੋਰਟਾਂ ਮੁਤਾਬਕ ਕਈ ਜਿਲਿਆਂ ਵਿੱਚ ਬਾਰਸ਼ ਹੋ ਰਹੀ ਹੈ। ਇਸ ਲਈ ਵੀ ਲੋਕ ਘੱਟ ਪਹੁੰਚੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਬੀਜੇਪੀ ਦੀ ਰੈਲੀ ਵਿੱਚ ਜਾਣ ਵਾਲਿਆਂ ਨੂੰ ਰੋਕਿਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰਾਹ ਵਿੱਚ ਰੋਕਿਆ ਗਿਆ। ਕਿਸਾਨ ਆਗੂਆਂ ਨੇ ਕਈ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਅਸਫਲ ਕਰਨ ਦਾ ਐਲਾਨ ਕਰ ਦਿੱਤਾ ਸੀ। ਦੱਸ ਦਈਏ ਕਿ ਜਿਲੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਈ ਸੜਕੀ ਰੂਟ ਬੰਦ ਕਰਕੇ ਨਵੇਂ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਈ ਹਸਪਤਾਲ ਰਿਜ਼ਰਵ ਰੱਖ ਲਏ ਗਏ ਹਨ। ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ 80 ਹਜਾਰ ਕੁਰਸੀਆਂ ਲਾਈਆਂ ਜਾ ਰਹੀਆਂ ਹਨ। ਅੱਠ ਫੁੱਟ ਉੱਚੀ ਤੇ ਸੱਠ ਫੁੱਟ ਚੌੜੀ ਸਟੇਜ ਲਾਈ ਗਈ ਹੈ। ਟੈਂਟ ਦਾ ਸਾਮਾਨ ਅੰਮਿ੍ਰਤਸਰ ਤੋਂ ਮੰਗਵਾਇਆ ਗਿਆ ਹੈ। ਚਾਰ ਹੈਲੀਪੈਡ ਰੈਲੀ ਵਾਲੇ ਸਥਾਨ ਤੇ ਤਿੰਨ ਹੈਲੀਪੈਡ ਬਾਰਡਰ ਰੋਡ ’ਤੇ ਬਣਾਏ ਗਏ ਹਨ। ਰੈਲੀ ਸਥਾਨ ਤੋਂ ਕੁਝ ਦੂਰੀ ’ਤੇ ਸਥਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਪਾਰਕਿੰਗ ਬਣਾਈ ਗਈ ਹੈ ਤੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਰੈਲੀ ਸਥਾਨ ਤੋਂ ਛੇ ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Related posts

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਹਵਾਲਾਤੀ ਤੇ ਕੈਦੀ ਕੋਲੋਂ 2 ਮੋਬਾਇਲ ਫੋਨ ਸਣੇ ਬੈਟਰੀ ਤੇ ਸਿੰਮ ਕਾਰਡ ਬਰਾਮਦ

Sanjhi Khabar

ਪੰਜਾਬ ਦੇ ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿੱਚ ਸ਼ਹੀਦਾਂ ਨੂੰ ਭੇੰਟ ਕੀਤੀ ਸ਼ਰਧਾਂਜਲੀ

Sanjhi Khabar

ਭਾਰਤ ਪਾਕਿਸਤਾਨ ਸਰਹੱਦ ਤੋਂ ਵੱਡੀ ਗਿਣਤੀ ਹਥਿਆਰਾਂ ਦਾ ਜਖੀਰਾ ਬਰਾਮਦ

Sanjhi Khabar

Leave a Comment