14.7 C
Los Angeles
May 14, 2024
Sanjhi Khabar
Politics ਸਿੱਖਿਆ ਪੰਜਾਬ

ਬਜਟ ਸੈਸ਼ਨ ‘ਚ ਆਮ ਆਦਮੀ ਪਾਰਟੀ ਚੁੱਕੇਗੀ ਐਸਸੀ-ਐਸਟੀ ਵਜੀਫੇ ਦਾ ਮੁੱਦਾ : ਹਰਪਾਲ ਸਿੰਘ ਚੀਮਾ

Sukhwinder Bunty

ਚੰਡੀਗੜ੍ਹ, 26 ਫਰਵਰੀ 2021-ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਨਿਸ਼ਾਨਾ ਬਣਾਇਆ। ‘ਆਪ’ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੋਸਟ ਮੈਟ੍ਰਿਕ ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ ਦਲਿਤ ਅਤੇ ਗਰੀਬ ਵਿਦਿਆਰਥੀ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਕਾਫੀ ਪ੍ਰੇਸ਼ਾਨੀ ਵਿੱਚ ਹਨ। ਦਲਿਤ ਵਿਦਿਆਰਥੀਆਂ ਨੂੰ ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ 50,000 ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਖਤਰੇ ਵਿੱਚ ਪਈ ਹੋਈ ਹੈ। ਵਜੀਫਾ ਨਾ ਮਿਲਣ ਕਾਰਨ ਵਿਦਿਆਰਥੀਆਂ ਦੀਆਂ ਡਿਗਰੀਆਂ ਰੁਕੀਆਂ ਹੋਈਆਂ ਹਨ। ਇਸ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿਚਕਾਰ ਛੱਡਣੀ ਪੈ ਰਹੀ ਹੈ। ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਆਰਥਿਕ ਮਦਦ ਕਰਨ ਦੀ ਬਜਾਏ ਕੈਪਟਨ ਦੇ ਮੰਤਰੀਆਂ ਨੇ ਉਨ੍ਹਾਂ ਦੀ ਪੜ੍ਹਾਈ ਦੇ ਪੈਸੇ ਵਿੱਚ ਘਪਲਾ ਕੀਤਾ। ਕੈਪਟਨ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਣੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਖਾ ਗਏ, ਮੰਤਰੀ ਅਤੇ ਅਹੁਦੇਦਾਰਾਂ ਨੇ ਮਿਲਕੇ ਵਜੀਫਾ ਫੰਡ ਵਿੱਚ ਕਰੋੜਾਂ ਰੁਪਏ ਦਾ ਘਪਲਾ ਕੀਤਾ ਅਤੇ ਸਰਕਾਰ ਨੇ ਕਾਰਵਾਈ ਕਰਨ ਦੇ ਬਦਲੇ ਉਨ੍ਹਾਂ ਕਲੀਨ ਚਿਟ ਦੇ ਦਿੱਤੀ। ਐਸਸੀ-ਐਸਟੀ ਸਕਾਲਰਸ਼ਿਪ ਫੰਡ ਵਿੱਚ ਹੋਏ ਘਪਲੇ-ਘੁਟਾਲੇ ਕਾਰਨ ਅੱਜ ਪੰਜਾਬ ਦੇ ਦਲਿਤ ਵਿਦਿਆਰਥੀਆਂ ਦਾ ਇਹ ਹਾਲ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਸਿਰਫ ਵਿਦਿਆਰਥੀਆਂ ਨੂੰ ਹੀ ਨਹੀਂ ਕਾਲਜਾਂ ਦਾ ਵੀ ਹਾਲ ਖਰਾਬ ਹੋ ਗਿਆ ਹੈ। ਵਜੀਫਾ ਫੰਡ ਨਾ ਮਿਲਣ ਕਾਰਨ ਪੰਜਾਬ ਦੇ 1600 ਤੋਂ ਜ਼ਿਆਦਾ ਕਾਲਜਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸੰਕਟ ਪੈਦਾ ਹੋ ਗਿਆ ਹੈ। ਆਰਥਿਕ ਮਾਰ ਦੇ ਚਲਦਿਆਂ ਕਈ ਕਾਲਜ ਬੰਦ ਹੋਣ ਕਿਨਾਰੇ ਹਨ। ਜਦੋਂ ਕਿ ਕਈ ਕਾਲਜਾਂ ਨੇ ਮੰਤਰੀ ਨਾਲ ਮਿਲੀਭੁਗਤ ਕਰਕੇ ਬਿਨਾਂ ਪੜ੍ਹਾਏ ਦਲਿਤ ਵਿਦਿਆਰਥੀਆਂ ਦਾ ਪੈਸਾ ਪਾਸ ਕਰਵਾ ਲਿਆ। ਵਿਰੋਧੀ ਪਾਰਟੀ ਅਤੇ ਮੀਡੀਆ ਦੇ ਦਬਾਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਮੈਟ੍ਰਿਕ ਵਜੀਫਾ ਫੰਡ ਦੀ ਵੰਡ ਦੇ ਮੁੱਦੇ ਨੂੰ ਹੱਲ ਕਰਨ ਲਈ ਇਕ ਕਮੇਟੀ ਬਣਾਈ। ਕਮੇਟੀ ਬਣੇ ਹੋਏ ਇਕ ਮਹੀਨਾ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ, ਪ੍ਰੰਤੂ ਅਜੇ ਤੱਕ ਦਲਿਤ ਬੱਚਿਆਂ ਦੇ ਜੀਵਨ ਦੇ ਸੰਕਟ ਨੂੰ ਦੂਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਕਮੇਟੀ ਬਣਾਉਣ ਦੇ ਬਾਅਦ ਐਲਾਨ ਕੀਤਾ ਗਿਆ ਸੀ ਕਿ ਕਮੇਟੀ ਤਿੰਨਾ ਦਿਨਾਂ ਵਿੱਚ ਇਸ ਮਸਲੇ ਨੂੰ ਹੱਲ ਕਰੇਗੀ। ਪ੍ਰੰਤੂ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਗਿਆ, ਪਰ ਕਮੇਟੀ ਨੇ ਅਜੇ ਤੱਕ ਕੁਝ ਨਹੀਂ ਕੀਤਾ।
ਭਾਜਪਾ ਆਗੂ ਅਤੇ ਹੁਣੇ ਹੀ ਬਣੇ ਰਾਸ਼ਟਰੀ ਅਨੁਸੂਚਿਤ ਜਾਤੀ/ਜਨਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਸਕਾਲਰਸ਼ਿੱਪ ਘੋਟਾਲੇ ਦੀ ਜਾਂਚ ਵਾਲੇ ਬਿਆਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਸਾਂਪਲਾ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਕਿ ਜਦੋਂ ਉਹ ਕੇਂਦਰ ਵਿੱਚ ਸਮਾਜਿਕ ਨਿਆਂ ਮੰਤਰੀ ਸਨ ਤਾਂ ਉਨ੍ਹਾਂ ਦਲਿਤ ਵਿਦਿਆਰਥੀਆਂ ਦੇ ਕਲਿਆਣ ਲਈ ਕੀ ਕੀਤਾ? ਰੋਹਿਤ ਬੇਮੁਲਾ ਵਰਗੇ ਕਿੰਨੇ ਦਲਿਤ ਵਿਦਿਆਰਥੀਆਂ ਨੇ ਮੋਦੀ ਸਰਕਾਰ ਦੀ ਦਲਿਤ-ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਉਸ ਉੱਤੇ ਉਨ੍ਹਾਂ ਕਿਉਂ ਕੁਝ ਨਹੀਂ ਬੋਲਿਆ? ਕੇਂਦਰ ਸਰਕਾਰ ਤਾਂ ਖੁਦ ਸਾਲ ਸਾਲ ਭਰ ਜ਼ਿਆਦਾ ਸਮੇਂ ਤੋਂ ਘੱਟ ਗਿਣਤੀਆਂ ਅਤੇ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਫੇਲੋਸ਼ਿਪ ਨੂੰ ਨਹੀਂ ਦੇ ਰਹੀ। ਸਾਂਪਲਾ ਕੇਂਦਰ ਦੀ ਆਪਣੀ ਸਰਕਾਰ ਤੋਂ ਪਹਿਲਾਂ ਉਨ੍ਹਾਂ ਰਿਸਰਚ ਸਕਾਲਰਸ਼ਿਪ ਨੂੰ ਫੋਲੋਸ਼ਿਪ ਦਿਵਾਏ। ਉਨ੍ਹਾਂ ਕਿਹਾ ਕਿ ਦਰਅਸਲ ਭਾਜਪਾ ਅਤੇ ਕਾਂਗਰਸ ਦੋਵੇਂ ਦਲਿਤ ਅਤੇ ਗਰੀਬ ਵਿਰੋਧੀ ਹਨ। ਦੋਵੇਂ ਪਾਰਟੀਆਂ ਨੂੰ ਸਿਰਫ ਦਲਿਤ ਵੋਟ ਦੀ ਚਿੰਤਾ ਹੈ। ਉਨ੍ਹਾਂ ਦਾ ਸਾਰਾ ਡਰਾਮਾ ਸਿਰਫ ਦਲਿਤ ਦਾ ਵੋਟ ਲੈਣ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਆਮ ਆਦਮੀ ਪਾਰਟੀ ਵਜੀਫ਼ਾ ਨਾ ਮਿਲਣ ਕਾਰਨ ਦਲਿਤ ਵਿਦਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕੇਗੀ। ਅਸੀਂ ਕੈਪਟਨ ਸਰਕਾਰ ਦੇ ਮੰਤਰੀ ਧਰਮਸੋਤ ਵੱਲੋਂ ਕੀਤੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਵੀ ਸਦਨ ਵਿੱਚ ਚੁੱਕੇਗੀ ਅਤੇ ਘਪਲੇਬਾਜ਼ੀ ਉੱਤੇ ਕਾਰਵਾਈ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਛੇਤੀ ਤੋਂ ਛੇਤੀ ਦਲਿਤ ਵਿਦਿਆਰਥੀਆਂ ਦੀ ਵਜੀਫਾ ਜਾਰੀ ਨਹੀਂ ਕਰਦੀ ਹੈ ਤਾਂ ਆਮ ਆਦਮੀ ਪਾਰਟੀ ਪੂਰੇ ਸੂਬੇ ਵਿੱਚ ਇਸ ਖਿਲਾਫ ਪ੍ਰਦਰਸ਼ਨ ਕਰੇਗੀ।

Related posts

ਬਜਟ ‘ਚ ਸਿਹਤ ਤੋਂ ਬਾਅਦ ਸਿੱਖਿਆ ਅਤੇ ਹੁਨਰ ‘ਤੇ ਦਿੱਤਾ ਗਿਆ ਜੋਰ : ਪ੍ਰਧਾਨ ਮੰਤਰੀ

Sanjhi Khabar

ਅੱਜ ਤੋਂ ਲਾਜਮੀ ਹੋਈ ਸੋਨੇ ਦੇ ਗਹਿਣਿਆਂ ਦੀ ਹਾਲ ਮਾਰਕਿੰਗ, ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ

Sanjhi Khabar

ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Sanjhi Khabar

Leave a Comment