Sanjhi Khabar
Bathinda Chandigarh Ferozepur Hoshiarpur Jalandher Jandilala Guru Lalru Ludhiana Ludhianan Mansa Moga Mohali Nabha

ਬੀ.ਐਫ.ਜੀ. ਆਈ. ਵਿਖੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ

ਪੀਐਸ ਮਿੱਠਾ/sanjhikhabar.com

ਬਠਿੰਡਾ, 5 ਮਈ  : ਲੰਮੇ ਸਮੇਂ ਤੋਂ ਪੰਜਾਬ ਸਮੇਤ ਭਾਰਤ ਦੇ ਹੋਰਨਾਂ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇੇ ਹਨ ਜੋ ਕੇਂਦਰ ਸਰਕਾਰ ਵੱਲੋਂ ਜਬਰੀ ਲਾਗੂ ਕੀਤੇ ਜਾ ਰਹੇ ਹਨ। ਇਹ ਕਾਨੂੰਨ ਖੇਤੀ ਅਤੇ ਕਿਸਾਨ ਦੇ ਹਿੱਤ ਵਿੱਚ ਨਹੀਂ ਹਨ ਇਸ ਲਈ ਸਮੁੱਚੇ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਿਸਾਨ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਦਿੱਲੀ ਦੇ ਬਾਰਡਰਾਂ ਤੇ ਆਪਣੀਆਂ ਮੰਗਾਂ ਲਈ ਦਿਨ ਰਾਤ ਡਟੇ ਹੋਏ ਹਨ । ਇਸ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਬਹੁਤ ਸਾਰੇ ਕਿਸਾਨ ਆਪਣੀਆਂ ਜਾਨਾਂ ਵੀ ਗਵਾ ਚੁੱਕੇ ਹਨ । ਅਸੀਂ ਜੋ ਵੀ ਭੋਜਨ ਖਾਂਦੇ ਹਾਂ ਉਹ ਕਿਸਾਨ ਦੀ ਬਦੌਲਤ ਹੀ ਖਾ ਰਹੇ ਹਾਂ। ਇਸ ਲਈ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਕੋਈ ਆਪੋ ਆਪਣੇ ਢੰਗ ਨਾਲ ਹਿੱਸਾ ਪਾ ਰਿਹਾ ਹੈ। ਬੀ.ਐਫ.ਜੀ.ਆਈ. ਉੱਤਰੀ ਭਾਰਤ ਵਿੱਚ ਇੱਕ ਪ੍ਰਸਿੱਧ ਵਿੱਦਿਅਕ ਸੰਸਥਾ ਹੈ ਜਿਸ ਨੇ ਸਮਾਜ ਸੇਵਾ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਇਸ ਲਈ ਬੀ.ਐਫ.ਜੀ.ਆਈ. ਨੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨ ਅਤੇ ਖੇਤੀ ਸਾਡੇ ਦੇਸ਼ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਹ ਖ਼ੁਦ ਵੀ ਕਿਸਾਨ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਪਿਛਲੇ ਸਾਲ ਤੋਂ ਆਪਣੀਆਂ ਜ਼ਮੀਨਾਂ ਅਤੇ ਖੇਤੀ ਨੂੰ ਬਚਾਉਣ ਲਈ ਸਾਡੇ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਅਤੇ ਇਸ ਸੰਘਰਸ਼ ਖ਼ਾਤਰ ਸ਼ਹੀਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੀ.ਐਫ.ਜੀ.ਆਈ. ਵਿਖੇ 50 ਤੋਂ ਵਧੇਰੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸ ਕਰਵਾਏ ਜਾਂਦੇ ਹਨ, ਇਸ ਲਈ ਬੀ.ਐਫ.ਜੀ.ਆਈ. ਵਿਖੇ ਸ਼ਹੀਦ ਕਿਸਾਨਾਂ ਦੇ ਬੱਚਿਆਂ ਨੂੰ ਇਨ੍ਹਾਂ ਸਾਰੇ ਕੋਰਸਾਂ ਵਿੱਚ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਜੋ ਸਾਡੇ ਵੱਲੋਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ।

 

Related posts

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਹਵਾਲਾਤੀ ਤੇ ਕੈਦੀ ਕੋਲੋਂ 2 ਮੋਬਾਇਲ ਫੋਨ ਸਣੇ ਬੈਟਰੀ ਤੇ ਸਿੰਮ ਕਾਰਡ ਬਰਾਮਦ

Sanjhi Khabar

ਗੈਰਕਾਨੂੰਨੀ ਤਰੀਕੇ ਨਾਲ ਪੰਜਾਬ ਵਿੱਚ ਦਾਖਲ ਹੋਣ ਤੇ ਦਿੱਲੀ ਪੁਲੀਸ ਦੇ ਖਿਲਾਫ ਦਰਜ ਕੀਤੀ ਜਾਵੇ ਐਫ ਆਈ ਆਰ- ਭਗਵੰਤ ਮਾਨ

Sanjhi Khabar

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ ‘ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

Sanjhi Khabar

Leave a Comment