15.7 C
Los Angeles
May 17, 2024
Sanjhi Khabar
Chandigarh Crime News Patiala Politics Protest

ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਦਾ ਅੰਨ੍ਹਾ ਲਾਠੀਚਾਰਜ, ਕਈ ਬੇਰੁਜ਼ਗਾਰ ਅਧਿਆਪਕ ਜ਼ਖਮੀ

Karnnveer Saka
ਪਟਿਆਲਾ ; ਬੀਤੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਲੜ ਰਹੇ ਅਧਿਆਪਕਾਂ ਵੱਲੋਂ ਸੜਕਾਂ ਤੇ ਰੋਸ ਮਾਰਚ ਕਰ ਰਹੇ ਹਨ , ਵਾਈ ਪੀ ਐੱਸ ਚੋਂਕ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਪੁਲੀਸ ਪ੍ਰਸ਼ਾਸਨ ਨਾਲ ਹੋਈ ਧੱਕਾ ਮੁੱਕੀ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਮੋਤੀ ਮਹਿਲ ਦਾ ਘਿਰਾਓ।
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 75 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ ।
ਪੰਜਾਬ ਸਰਕਾਰ ਦੇ ਮੰਤਰੀਆਂ ਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਣ ਤੋਂ ਬਾਅਦ ਵੀ ਬੇਰੁਜ਼ਗਾਰ ਅਧਿਆਪਕਾਂ ਦੀ ਜਦੋਂ ਸਾਰ ਨਹੀਂ ਲਈ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਮੋਤੀ ਮਹਿਲ ਦਾ ਘਿਰਾਓ ਕੀਤਾ । ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਲਗਾਤਾਰ ਆਪਣੀ ਹੱਕੀ ਮੰਗਾਂ ਲਈ ਸੜਕਾਂ ਉਪਰ ਡਟੇ ਹੋਏ ਹਨ ।

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸੂਬੇ ਭਰ ਲਈ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੈਸਟ ਹਾਊਸ (ਸਿੱਖਿਆ ਮੰਤਰੀ ਦਾ ਆਰਜ਼ੀ ਦਫ਼ਤਰ) ਤੱਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਸਿੱਖਿਆ ਦੀ ਤਬਾਹੀ ‘ਤੇ ਕੇਵਲ ਮੂਕ ਦਰਸ਼ਕ ਬਣੇ ਸਿੱਖਿਆ ਮੰਤਰੀ ‘ਤੇ ਲਗਾਤਾਰ ਸਿੱਖਿਆ ਉਜਾੜੂ ਫ਼ੈਸਲੇ ਲਾਗੂ ਕਰਨ ਵਾਲੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।

Related posts

ਕੇਜਰੀਵਾਲ ਨੇ ਦਿੱਤੇ ਸੰਕੇਤ- ਇਕੱਲੇ ਹੀ ਲੜਾਂਗੇ ਪੰਜਾਬ ਦੀਆਂ 13 ਸੀਟਾਂ ‘ਤੇ ਲੋਕ ਸਭਾ ਚੋਣਾਂ ?

Sanjhi Khabar

‘ਅਪ੍ਰੇਸ਼ਨ ਕਲੀਨ’ ਮੋਦੀ ਸਰਕਾਰ ਦੀ ਬੇਹੱਦ ਜ਼ੁਲ਼ਮੀ ਅਤੇ ਤਾਨਾਸ਼ਾਹੀ ਯੋਜਨਾ: ਕੁਲਤਾਰ ਸਿੰਘ ਸੰਧਵਾਂ

Sanjhi Khabar

ਭਾਰਤ ਦੀ ਕੋਵਿਡ -19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : WHO

Sanjhi Khabar

Leave a Comment