15.7 C
Los Angeles
May 17, 2024
Sanjhi Khabar
Chandigarh

ਭਗਵੰਤ ਮਾਨ ਵੱਲੋਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਦੀ ਮਦਦ ਦਾ ਐਲਾਨ

DhammiSharma
Chandigarh : ਫਗਵਾੜਾ ਦੇ ਅਰਬਨ ਅਸਟੇਟ ਖੇਤਰ ‘ਚੋਂ ਪਿਸਤੌਲ ਦਿਖਾ ਕੇ ਕਰੇਟਾ ਗੱਡੀ ਖੋਹ ਕੇ ਭੱਜੇ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਿਸ ਉਤੇ ਗੋਲੀ ਚਲਾਉਣ ਕਾਰਨ ਥਾਣਾ ਸਿਟੀ ਦੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿ੍ਤਕ ਮੁਲਾਜ਼ਮ ਦੀ ਪਛਾਣ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ।

ਉਧਰ, ਪੰਜਾਬ ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਆਪਣੀ ਜਾਨ ਵਾਰ ਦਿੱਤੀ ਹੈ।
ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ…

ਦੱਸ ਦਈਏ ਕਿ ਕਾਰ ਚਾਲਕ ਅਵਤਾਰ ਸਿੰਘ ਆਪਣੇ ਦੋਸਤ ਨਾਲ ਫਗਵਾੜਾ ਦੇ ਅਰਬਨ ਅਸਟੇਟ ਇਲਾਕੇ ‘ਚ ਸਥਿਤ ਆਪਣੇ ਘਰ ਨੂੰ ਜਾ ਰਿਹਾ ਸੀ ਅਤੇ ਇਸੇ ਦੌਰਾਨ ਇਕ ਗੱਡੀ ‘ਚ ਸਵਾਰ ਚਾਰ ਨੌਜਵਾਨ ਆਏ ਜਿਨ੍ਹਾਂ ‘ਚੋਂ ਦੋ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਦੀ ਕਰੇਟਾ ਗੱਡੀ ਖੋਹ ਲਈ, ਜਿਸ ਦੀ ਸੂਚਨਾ ਉਨ੍ਹਾਂ ਪੁਲਿਸ ਨੂੰ ਦਿੱਤੀ।

ਥਾਣਾ ਸਿਟੀ ਦੀ ਪੁਲਿਸ ਨੇ ਲੁਟੇਰਿਆਂ ਦਾ ਜੀ.ਪੀ.ਆਰ.ਐਸ. ਦੀ ਮਦਦ ਨਾਲ ਪਿੱਛਾ ਕਰਨਾ ਸ਼ੁਰੂ ਕੀਤਾ, ਜਿੱਥੇ ਇਕ ਪਿੰਡ ‘ਚ ਕੱਚੇ ਥਾਂ ‘ਤੇ ਲੁਟੇਰਿਆਂ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਤੇ ਲੁਟੇਰਿਆਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਇਕ ਗੋਲੀ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੇ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਉਸ ਨੂੰ ਇੱਥੋਂ ਦੇ ਨਿੱਜੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।

Related posts

ਸ਼ਹੀਦਾਂ ਨੂੰ ਸਨਮਾਨ! ਪੰਜਾਬ ਦੇ 17 ਸਰਕਾਰੀ ਸਕੂਲਾਂ ਨੂੰ ਦਿੱਤੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ

Sanjhi Khabar

ਭਾਰਤ ਦੀ ਕੋਵਿਡ -19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : WHO

Sanjhi Khabar

ਘਰ ਵਾਲਾ ਝਾੜੂ ਆਪਣੇ ਘਰਾਂ ਦੀ ਸਫਾਈ ਕਰਦਾ ਹੈ, ਪਰ ਆਮ ਆਦਮੀ ਪਾਰਟੀ ਦਾ ‘ਝਾੜੂ‘ ਦੇਸ਼ ਦੀ ਰਾਜਨੀਤਿਕ ਗੰਦਗੀ ਸਾਫ਼ ਕਰਦਾ: ਭਗਵੰਤ ਮਾਨ

Sanjhi Khabar

Leave a Comment