15.6 C
Los Angeles
May 3, 2024
Sanjhi Khabar
Bathinda Chandigarh Crime News ਪੰਜਾਬ

ਭਿ੍ਰਸ਼ਟਾਚਾਰ ਖਿਲਾਫ ਜਾਰੀ ਨੰਬਰ ‘ਤੇ ਬਠਿੰਡਾ ਤੋ ਨਾਇਬ ਤਹਿਸੀਲਦਾਰ ਖਿਲਾਫ ਆਈ ਰਿਸ਼ਵਤ ਦੀ ਪਹਿਲੀ ਸ਼ਿਕਾਇਤ

PS Mitha
ਬਠਿੰਡਾ 23 ਮਾਰਚ  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਿਸਵਤਖੋਰੀ ਨੂੰ ਰੋਕਣ ਲਈ ਅੱਜ ਹੈਲਪਲਾਈਲ ਨੰਬਰ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਸ ਉਤੇ ਪਹਿਲੀ ਸਿਕਾਇਤ ਬਠਿੰਡਾ ਤੋਂ ਮਿਲੀ ਹੈ।
ਬਠਿੰਡਾ ਦੀ ਗਊਸਾਲਾ ਨੂੰ ਦਾਨ ਕੀਤੀ ਜਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸਵਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਸਾਂਝੀ ਕੀਤੀ ਗਈ ਹੈ।
ਇਹ ਸਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਖਿਲਾਫ ਹੈ, ਜਿਸ ਵਿਚ ਕੱਚੀ ਪਰਚੀ ‘ਤੇ 3000 ਹਜਾਰ ਰਿਸਵਤ ਦਾ ਜਿਕਰ ਹੈ।
ਦੱਸ ਦਈਏ ਕਿ ਅੱਜ 23 ਮਾਰਚ ਸ਼ਹੀਦੀ ਦਿਹਾੜੇ ਉੱਤੇ ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੀਐਮ ਹੈਲਪਲਾਈਨ 9501 200 200 ਨੰਬਰ ਜਾਰੀ ਕੀਤਾ ਹੈ। ਭਿ੍ਰਸ਼ਟਾਚਾਰ ਨੂੰ ਨੱਥ ਪਾਉਣ ਲਈ ਸੀਐੱਮ ਮਾਨ ਨੇ ਇਹ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਉੱਤੇ ਕੋਈ ਵੀ ਵਿਅਕਤੀ ਭਿ੍ਰਸ਼ਟਾਚਾਰ ਦੀ ਵੀਡੀਓ ਤੇ ਆਡੀਓ ਭੇਜ ਸਕਦਾ ਹੈ।
ਇਹ ਨੰਬਰ ਖੁਦ ਸੀਐੱਮ ਦਾ ਨਿੱਜੀ ਹੈ। ਇਸ ਨੰਬਰ ਉੱਤੇ ਮਿਲਣ ਵਾਲੀ ਸ਼ਿਕਾਇਤ ਉੱਤੇ ਤੁਰੰਤ ਕਾਰਵਾਈ ਹੋਵੇਗੀ। ਸੀਐੱਮ ਮਾਨ ਮੁਤਾਬਿਕ ਇਸ ਵਟਸਐਪ ਨੰਬਰ ਤੇ ਮਿਲਣ ਵਾਲੀ ਸਬੂਤ ਦੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ। ਜੇਕਰ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਸਾਧੂ ਰਾਮ ਕੁਸਲ ਨੇ ਹੀ ਅਕਾਲੀ ਦਲ ਦੀ ਸਰਕਾਰ ਮੌਕੇ ਭਰੂਣ ਹੱਤਿਆ ਦੇ ਮਾਮਲੇ ਵਿੱਚ ਫਸੇ ਬਠਿੰਡਾ ਦੇ ਡਾਕਟਰਾਂ ਦੇ ਬਚਾਅ ਲਈ ਗਵਾਹੀ ਤੋ ਮੁਕਰਣ ਲਈ ਸਟੈਡ ਲੈਣ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਟੱਕਰ ਲੈ ਲਈ ਸੀ ਅਤੇ ਨੌਕਰੀ ਤੋ ਸੁਸਪੈਡ ਵੀ ਹੋਣਾ ਪਿਆ ਸੀ ਅਤੇ ਬਾਦ ਵਿੱਚ ਸਰਕਾਰ ਨੂੰ ਹੀ ਆਪਣਾ ਫੈਸਲਾ ਵਾਪਸ ਲੈਣਾ ਪਿਆ ਸੀ।

 

 

Related posts

ਪੰਜਾਬ ਦੇ CM ਤੇ ਰਾਜਪਾਲ ਨੂੰ ਮਿਲੀ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ

Sanjhi Khabar

ਗਲੋਬਲ ਮਿਡਾਸ ਫਾਊਂਡੇਸ਼ਨ 1984 ਦੇ ਸਿੱਖ ਪੀੜਤਾਂ ਨੂੰ ਕਰ ਰਹੀ ਹੈ ਸਿਹਤ ਅਤੇ ਸਿੱਖਿਆ ਸਹੂਲਤਾਂ ਪ੍ਰਦਾਨ

Sanjhi Khabar

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕੋਰੋਨਾ ਹੋਇਆ ….

Sanjhi Khabar

Leave a Comment