17.8 C
Los Angeles
April 27, 2024
Sanjhi Khabar
Agriculture Chandigarh

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਰਵਿੰਦਰ ਕੁਮਾਰ

ਚੰਡੀਗੜ 25 ਅਕਤੂਬ ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ
ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ । ਅੱਜ ਏਥੇ ਜਾਰੀ ਨਿਰਦੇਸ਼ਾਂ ਵਿੱਚ ਚੌਧਰੀ ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ । ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ਸੂਬਾ ਸਰਕਾਰ ਉਨਾਂ ਨਾਲ ਪੂਰੀ ਤਰਾਂ ਡਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ । ਗੌਰਤਲਬ ਹੈ ਕਿ ਹਾਲ ਹੀ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਜਿਸ ਦੇ ਸੰਦਰਭ ਵਿੱਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ।

ਇਸੇ ਦੌਰਨ ਵਿੱਤ ਕਮਿਸ਼ਨਰ ਮਾਲ ਬੀ.ਕੇ. ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਵਾਸਤੇ ਆਖਿਆ ਹੈ ,ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਤ੍ਰਤ ਰਿਪੋਰਟ ਭੇਜਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਦੇ ਅਨੁਸਾਰ ਫਸਲ ਦਾ ਮੁਆਵਜ਼ਾ ਦੇਣ ਦੇ ਵਾਸਤੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਅਜੈਕਟਿਵ ਕਮੇਟੀ ਨੂੰ ਭੇਜੀ ਜਾ ਸਕੇ । ਵਿੱਤ ਕਮਿਸ਼ਨਰ ਮਾਲ ਦੇ ਅਨੁਸਾਰ ਫੀਲਡ ਦੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਗਿਰਦਾਵਰੀ ਦੀ ਰਿਪੋਰਟ ਨੂੰ ਤਸਦੀਕ ਕਰਕੇ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ
ਹਨ ।

Related posts

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

Sanjhi Khabar

ਬੰਗਲੁਰੂ ਤੋਂ ਜੈਪੁਰ ਦੀ ਉਡਾਣ ‘ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

Sanjhi Khabar

ਜ਼ੀਰਕਪੁਰ ਪੁਲਿਸ ਨੇ ਬਠਿੰਡਾ ਮਾਰਕੀਟ ਪ੍ਰਧਾਨ ਦੇ ਮੁਖੀ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ

Sanjhi Khabar

Leave a Comment