13.8 C
Los Angeles
April 19, 2024
Sanjhi Khabar
Roop Nagar

ਮੁੱਖ ਮੰਤਰੀ ਚੰਨੀ ਦੇ ਖ਼ੇਤਰ ਚਮਕੌਰ ਸਾਹਿਬ ਸ਼ਹਿਰ ਵਿੱਚ ਕਿਸਾਨਾਂ ਨੂੰ ਮਿਲੇ ਕੇਜਰੀਵਾਲ

ਰੂਪਨਗਰ, 14 ਜਨਵਰੀ (ਸੰਦੀਪ ਸਿੰਘ) :

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਦੇ ਇਕ ਪਿੰਡ ‘ਚ ਪਹੁੰਚੇ, ਜਿੱਥੇ ਉਨਾਂ ਹਰੇ-ਭਰੇ ਖੇਤਾਂ ‘ਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ । ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਉਨਾਂ ਦੀ ਰਾਏ ਜਾਣੀ। ਇਸ ਮੌਕੇ ਉਨਾਂ ਨਾਲ ‘ਆਪ‘ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਮੌਜੂਦ ਸਨ। ਗੱਲਬਾਤ ਦੌਰਾਨ ਕਿਸਾਨਾਂ ਨੇ ਕੇਜਰੀਵਾਲ ਨੂੰ ਦੱਸਿਆ ਕਿ 2-2 ਸਾਲ ਹੋ ਗਏ ਹਨ ਪਰ ਗੰਨੇ ਦਾ ਪੈਸਾ ਨਹੀਂ ਮਿਲਿਆ। ਇਸ ਵਾਰ ਵੀ ਕੁਦਰਤੀ ਆਫਤਾਂ ਕਾਰਨ ਤਕਰੀਬਨ ਸਾਰੀਆਂ ਫਸਲਾਂ ਖਰਾਬ ਹੋ ਗਈਆਂ ਹਨ ਪਰ ਕਿਸੇ ਨੇ ਸਾਰ ਨਹੀਂ ਲਈ। ਕਿਸਾਨਾਂ ਨੇ ਦੱਸਿਆ ਕਿ ਬੇਰੁਜਗਾਰੀ ਬਹੁਤ ਜਿਆਦਾ ਹੈ ਅਤੇ ਹਲਕੇ ਦੇ ਨੌਜਵਾਨ ਵਿਹਲੇ ਬੈਠੇ ਹਨ। ਕੇਜਰੀਵਾਲ ਦੇ ਪੁੱਛਣ ‘ਤੇ ਕਿ ਇਸ ਵਾਰ ਵੋਟ ਕਿਸਨੂੰ ਪਾਉਣ ਜਾ ਰਹੇ ਹੋ ਤਾਂ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਜਰੂਰ ਬਦਲਾਅ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਪੰਜਾਬ ਵਿੱਚ ਕਦੇ ਤੀਜੀ ਧਿਰ ਨੂੰ ਉੱਠਣ ਨਹੀਂ ਦਿੱਤਾ । ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਵੋਟ ‘ਆਪ‘ ਨੂੰ ਪਾਉਣਗੇ। ਕੇਜਰੀਵਾਲ ਨੇ ਵੀ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਦਿੱਲੀ ਵਾਂਗ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾਣਗੇ ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

 

Related posts

चिट फंड कंपनी एक्लट ने क्रिप्टो करेंसी Gorkhdhande से लोगों को लूटना शुरू किया

Sanjhi Khabar

Leave a Comment