17 C
Los Angeles
May 3, 2024
Sanjhi Khabar
Chandigarh

ਮੁੱਖ ਮੰਤਰੀ ਨੇ ਕੀਤਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਲੋਕ ਅਰਪਣ

PARMEET MITHA
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) : ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਲੋਕ ਅਰਪਨ ਕੀਤੀ। ਅੱਜ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ।

ਦੱਸਣਯੋਗ ਹੈ ਕਿ ਸੁਨਾਮ-ਮਾਨਸਾ ਸੜਕ ’ਤੇ 4 ਏਕੜ ਜਗਾ ’ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉੱਘੇ ਇਤਿਹਾਸਕਾਰਾਂ ਅਤੇ ਵਿਦਵਾਨਾਂ ਵੱਲੋਂ ਅਜਿਹੇ ਦੇਸ਼ ਭਗਤ ਅਤੇ ਆਜ਼ਾਦੀ ਘੁਲਾਟੀਆਂ ਦੀ ਪਛਾਣ ਕਰਨ ਲਈ ਬਹੁਤ ਖੋਜ ਕੀਤੀ ਜਾ ਚੁੱਕੀ ਹੈ, ਖਾਸ ਕਰਕੇ ਪੰਜਾਬ ਦੇ ਹਨ ਅਤੇ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਵੱਡਾ ਯੋਗਦਾਨ ਪਾਇਆ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕੰਵਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ, ਡੀਆਈਜੀ ਵਿਕਰਮਜੀਤ ਦੁੱਗਲ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਸ਼ਾਮਲ ਸਨ।

Related posts

ਸਾਡਾ ਧਿਆਨ ਸਿਹਤ ਦੇ ਨਾਲ-ਨਾਲ ਤੰਦਰੁਸਤੀ ‘ਤੇ ਵੀ : ਪ੍ਰਧਾਨ ਮੰਤਰੀ ਮੋਦੀ

Sanjhi Khabar

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ

Sanjhi Khabar

ਟਰਾਂਸਪੋਰਟ ਕਾਮਿਆ ਦੀ ਹੜਤਾਲ ਸ਼ੁਰੂ , 4 ਘੰਟੇ ਬੱਸ ਸਟੈਂਡ ਬੰਦ ਕਰਕੇ ਕੱਚੇ ਮੁਲਾਜ਼ਮਾਂ ਕੱਢੀ ਭੜਾਸ

Sanjhi Khabar

Leave a Comment