18 C
Los Angeles
May 17, 2024
Sanjhi Khabar
Chandigarh New Delhi Politics

ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

PS Mitha
ਨਵੀਂ ਦਿੱਲੀ : ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਸੋਮਵਾਰ ਨੂੰ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦੇਸ਼ ਦੀ ਰਾਜਧਾਨੀ ਦਿੱਲੀ ਪੁੱਜੇ ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਿਆ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਵੀ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਸੀ। ਹੁਣ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣੀ ਹੈ ਤਾਂ ਉਨ੍ਹਾਂ ਨੇ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ ਮਿਲਿਆ ਹੈ। ਆਮ ਆਦਮੀ ਪਾਰਟੀ ਨੇ ਇੱਥੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੂੰ 18, ਅਕਾਲੀ ਦਲ + 4, ਭਾਜਪਾ + 2 ਅਤੇ ਬਾਕੀਆਂ ਦੇ ਖਾਤੇ ‘ਚ ਸਿਰਫ 1 ਸੀਟ ਆਈ ਹੈ। ਰਾਜ ਵਿੱਚ ਬਹੁਮਤ ਦਾ ਅੰਕੜਾ 59 ਹੈ।
ਸੰਗਰੂਰ ਦੇ ਹਲਕੇ ਧੂਰੀ ਵਿਧਾਨ ਸਭਾ ਸੀਟ ਵਿੱਚ ਭਗਵੰਤ ਮਾਨ ਨੇ ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ ਹਰਾਇਆ। ਮਾਨ ਨੂੰ 82,592 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਦੂਜੇ ਨੰਬਰ ‘ਤੇ ਆਏ ਕਾਂਗਰਸੀ ਉਮੀਦਵਾਰ ਦੇ ਹਿੱਸੇ 24,386 ਵੋਟਾਂ ਆਈਆਂ। ‘ਆਪ’ ਉਮੀਦਵਾਰ ਦੀ ਵੋਟ ਪ੍ਰਤੀਸ਼ਤਤਾ 64.29 ਫੀਸਦੀ ਰਹੀ। ਦੱਸ ਦੇਈਏ ਕਿ ਭਗਵੰਤ ਮਾਨ 2019 ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।ਖਾਸ ਗੱਲ ਇਹ ਹੈ ਕਿ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਭਗਵੰਤ ਮਾਨ ਨੇ ਲੋਕਾਂ ਨੂੰ ਪੀਲੀ ਪੱਗ, ਚੋਲਾ ਅਤੇ ਦੁਪੱਟਾ ਪਾ ਕੇ ਆਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦੇਣ ਲਈ ਵੀਡੀਓ ਜਾਰੀ ਕੀਤੀ ਹੈ
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਾਰਟੀ ਅਤੇ ਪ੍ਰਸ਼ਾਸਨ ਨੇ ਜੰਗੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ।

Related posts

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Sanjhi Khabar

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਮੁਹਾਲੀ ਵੱਲੋਂ ਨਵੇਂ ਅਹੁਦੇਦਾਰਾਂ ਦੀ ਚੋਣ

Sanjhi Khabar

ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

Sanjhi Khabar

Leave a Comment