16 C
Los Angeles
May 10, 2024
Sanjhi Khabar
Chandigarh Ludhianan

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

PS Mitha
ਸ਼੍ਰੀ ਚਮਕੌਰ ਸਾਹਿਬ, 3 ਅਕਤੂਬਰ,  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ।

Related posts

ਬੀਜੇਪੀ ‘ਚ ਲੱਗੀ ਅਸਤੀਫਿਆਂ ਦੀ ਝੜੀ, ਚੋਣਾਂ ਤੋਂ ਪਹਿਲਾਂ ਡਗਮਗਾਇਆ ਤਵਾਜਨ

Sanjhi Khabar

ਹਰਿਆਣੇ ਦੇ CM ਖੱਟਰ ਦਾ ਕੈਪਟਨ ਸਰਕਾਰ ‘ਤੇ ਵੱਡਾ ਦੋਸ਼, ਕਿਹਾ – ‘ਕਰਨਾਲ ਹਿੰਸਾ ਦੇ ਪਿੱਛੇ ਪੰਜਾਬ ਸਰਕਾਰ ਦਾ ਹੱਥ’

Sanjhi Khabar

ਅਕਾਲੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵੰਡੀਆਂ ‘ਮਿੱਠੀਆਂ ਗੋਲੀਆਂ’

Sanjhi Khabar

Leave a Comment