15.5 C
Los Angeles
May 1, 2024
Sanjhi Khabar
Chandigarh Politics

ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

PS Mitha
ਚੰਡੀਗੜ੍ਹ, 08 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।
ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ l
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।

Related posts

ਕੈਪਟਨ ਨੇ ਭਾਜਪਾ ਨਾਲ ਰਲ ਕੇ ਸੂਬੇ ਦੇ ਹਿੱਤਾਂ ਨਾਲ ਕੀਤਾ ਸਮਝੌਤਾ : ਸੁਖਬੀਰ ਬਾਦਲ

Sanjhi Khabar

ਐਨਸੀਟੀ ਬਿੱਲ ਸੱਤਾ ਦੇ ਹੰਕਾਰ ਦਾ ਇਕ ਹੋਰ ਉਦਾਹਰਣ : ਸਿੱਬਲ

Sanjhi Khabar

ਕੋਰੋਨਾ ਨੂੰ ਲੈ ਕੇ ‘ਆਪ’ ਤੇ ਭਾਜਪਾ ਖੇਡ ਰਹੀਆਂ ਸਟੰਟ, ਮੁੱਖ ਮੰਤਰੀ ਚੰਨੀ ਨੇ ਲਾਏ ਗੰਭੀਰ ਇਲਜ਼ਾਮ

Sanjhi Khabar

Leave a Comment