18.6 C
Los Angeles
May 19, 2024
Sanjhi Khabar
Chandigarh Crime News Mohali

ਮੋਹਾਲੀ ‘ਚ ਦਿਨ-ਦਿਹਾੜੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ

Gurwinder Singh Mohali

Mohali : ਇਥੇ ਮੋਹਾਲੀ ਦੇ ਸੈਕਟਰ-71 ਵਿਚ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਸੈਕਟਰ-71 ਵਿਖੇ ਸਮੀਰ ਨਾਂ ਦੇ ਪ੍ਰਾਪਰਟੀ ਡੀਲਰ ਦੇ ਦਫਤਰ ਦੇ ਬਾਹਰ ਵਿੱਕੀ ਮਿੱਡੂਖੇੜਾ ਨੂੰ ਕਤਲ ਕੀਤਾ ਗਿਆ। 4 ਅਣਪਛਾਤੇ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿੱਕੀ ਮਿੱਡੂਖੇੜਾ ਪ੍ਰਾਪਰਟੀ ਡੀਲਰ ਨੂੰ ਮਿਲਣ ਆਇਆ ਸੀ ਤੇ ਹਮਲਾਵਰ ਉਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਸਨ। ਵਿੱਕੀ ਨੂੰ ਮੋਹਾਲੀ ਦੇ ਸੈਕਟਰ-71 ਵਿਖੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਨੇ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ ਤੇ ਹੁਣ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਬਾਦਲ ਪਰਿਵਾਰ ਦੇ ਨੇੜੇ ਹਨ। ਤੇ ਉਹ ਐੱਸ. ਓ. ਆਈ. ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ। ਪੁਲਿਸ ਵੱਲੋਂ ਹਮਲਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Related posts

ਬਠਿੰਡਾ ਵਿਚ 8 ਸਾਲਾ ਬੱਚੇ ਨੂੰ ਵੀ ਨਿਗਲ ਗਿਆ ਕੋਰੋਨਾ

Sanjhi Khabar

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਡਾਕਟਰਾਂ ਨੂੰ ਕਰਨਗੇ ਸੰਬੋਧਨ

Sanjhi Khabar

ਪੰਜਾਬ ਪੁਲਿਸ ਨੇ 9917 ਵਿੱਚੋਂ 1447 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫਤਾਰ ; 565.94 ਕਿਲੋ ਹੈਰੋਇਨ ਬਰਾਮਦ

Sanjhi Khabar

Leave a Comment