21.3 C
Los Angeles
May 13, 2024
Sanjhi Khabar
Bathinda Politics

ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਮੁੱਖ ਕਿਸਾਨਾਂ ਦੀ ਦਿੱਲੀ ਅੰਦੋਲਨ ’ਚ ਜਾ ਕੇ ਉਨ੍ਹਾਂ ਨਾਲ ਖੜ੍ਹਨ ਅਤੇ ਮਦਦ ਕਰਨ ਦੀ ਬਜਾਏ ਪੰਜਾਬ ’ਚ ਧਰਨੇ ਲਗਾਉਣ ਤੋਂ ਰੋਕ ਰਹੇ ਹਨ- ਮੋਹਿਤ ਗੁਪਤਾ

-ਸ਼੍ਰੋਮਣੀ ਅਕਾਲੀ ਦਲ ਨੇ ਹੀ ਦਿੱਤੀ ਤਿੰਨ ਬਿੱਲ ਖਿਲਾਫ ਕਿਸਾਨਾਂ ਦੇ ਹੱਕ ’ਚ ਨਿਡਰਤਾ ਨਾਲ ਪਹਿਰੇਦਾਰੀ

ਬਠਿੰਡਾ, 15 ਸਤੰਬਰ (ਵੀਰਪਾਲ ਕੌਰ)

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਪੋਕਸਮੈਨ ਤੇ ਮੈਂਬਰ ਪੀ ਏ ਸੀ ਮੋਹਿਤ ਗੁਪਤਾ ਨੇ ਪ੍ਰੈਸ ਨੂੰ ਜਾਰੀ ਬਿਆਨ ’ਚ ਕਿਹਾ ਕਿ ਕਿਸਾਨੀ ਅੰਦੋਲਨ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਮੰਦਭਾਗਾ ਅਤੇ ਆਪਣੀ ਜਿੰਮੇਵਾਰੀ ਤੋਂ ਭੱਜਣ ਵਾਲਾ ਹੈ । ਉਨ੍ਹਾਂ ਕਿਹਾ ਕਿ ਪਿਛਲੇ 1 ਸਾਲ ਤੋਂ ਪੰਜਾਬ ਦਾ ਕਿਸਾਨ ਤਿੰਨੇ ਕਾਨੂੰਨ ਰੱਦ ਕਰਵਾਉਣ ਲਈ ਸੜਕਾਂ ’ਤੇ ਰੁਲ ਰਿਹਾ ਹੈ। ਅੱਜ ਉਨ੍ਹਾਂ ਨੂੰ ਪੰਜਾਬ ’ਚ ਧਰਨੇ ਨਾ ਦੇਣ ਦੀ ਨਸੀਹਤ ਦੇਣਾ ਕਿਸਾਨੀ ਅੰਦੋਲਨ ਦੀ ਪਿੱਠ ’ਚ ਛੁਰਾ ਮਾਰਨ ਦੇ ਬਰਾਬਰ ਹੈ । ਉਨ੍ਹਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਦਿੱਲੀ ਅੰਦੋਲਨ ’ਚ ਜਾ ਕੇ ਉਨ੍ਹਾਂ ਨਾਲ ਖੜ੍ਹਨ ਅਤੇ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਪੰਜਾਬ ਵਿੱਚ ਧਰਨੇ ਲਗਾਉਣ ਤੋਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਤੇ ਰਾਜਨੀਤਕ ਪਾਰਟੀਆਂ ਨੇ ਮਹਿਜ਼ ਰਾਜਨੀਤੀ ਕੀਤੀ ਹੈ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸ ਨੇ ਕਿਸਾਨਾਂ ਦੇ ਹੱਕ ਵਿਚ ਤਿੰਨ ਬਿਲਾਂ ਦੇ ਖਲਿਾਫ ਨਿਡਰਤਾ ਨਾਲ ਪਹਿਰੇਦਾਰੀ ਕੀਤੀ,ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ 25 ਸਾਲ ਪੁਰਾਣਾ ਗੱਠਬੰਧਨ ਤੋੜਿਆ, ਇਹ ਮਾਮੂਲੀ ਗੱਲ ਨਹੀਂ । ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ 17 ਸਤੰਬਰ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ , ਜਿਸ ’ਚ ਪੰਜਾਬ ਤੋਂ ਬਹੁਤ ਵੱਡੀ ਗਿਣਤੀ ’ਚ ਕਿਸਾਨ ਪਹੁੰਚ ਰਹੇ ਹਨ। ਉਨ੍ਹਾਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਤੇ ਕਾਲੇ ਕਾਨੂੰਨ ਰੱਦ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੁਖੀ ਹੈਂ ।

Related posts

ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਤੋਂ ਖੁਸ਼ ਕਾਂਗਰਸ ਹਾਈਕਮਾਨ ਨਵਜੋਤ ਸਿੰਘ ਸਿੱਧੂ ਦੇ ਵਤੀਰੇ ਤੋਂ ਹੋਇਆ ਖ਼ਫਾ

Sanjhi Khabar

ਖੁਦ ਨੂੰ ਦੇਸ਼ਭਗਤ ਕਹਿਣ ਵਾਲੇ ਸ਼ਿਵ ਸੇਨਾ ਦੇ ਨਿਸ਼ਾਂਤ ਸ਼ਰਮਾ ‘ਤੇ ਦੇਸ਼ਧ੍ਰੋਹ ਦਾ ਪਰਚਾ ਦਰਜ, ਪੁਲਿਸ ਨੇ ਕੀਤਾ ਗ੍ਰਿਫਤਾਰ

Sanjhi Khabar

ਜ਼ਿਲ੍ਹਾ ਕਾਂਗਰਸ ਸ਼ਹਿਰੀ ਐਸ ਸੀ ਸੈੱਲ ਨੇ ਡਾ ਭੀਮ ਰਾਓ ਅੰਬੇਦਕਰ ਸਾਹਿਬ ਦਾ ਜਨਮ ਦਿਹਾੜਾ ਮਨਾਇਆ

Sanjhi Khabar

Leave a Comment