15.7 C
Los Angeles
May 14, 2024
Sanjhi Khabar
Chandigarh New Delhi Politics

ਰਾਜਸਥਾਨ, ਯੂਪੀ ਤੇ ਮੱਧ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 75 ਲੋਕਾਂ ਦੀ ਮੌਤ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

Agency
New Delhi  :  ਉੱਤਰ ਭਾਰਤ ਵਿੱਚ ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕਈ ਭਵਿੱਖਬਾਣੀਆਂ ਹੋਣ ਤੋਂ ਬਾਅਦ ਮਾਨਸੂਨ ਯੂਪੀ, ਬਿਹਾਰ ਅਤੇ ਰਾਜਸਥਾਨ ਸਣੇ ਕਈ ਰਾਜਾਂ ਵਿੱਚ ਦਾਖਲ ਹੋ ਗਿਆ ਹੈ । ਹਾਲਾਂਕਿ ਮਾਨਸੂਨ ਦੀ ਬਾਰਿਸ਼ ਕਾਰਨ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲੀ ਹੈ, ਪਰ ਯੂਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਬਿਜਲੀ ਡਿੱਗਣ ਕਾਰਨ ਤਕਰੀਬਨ 75 ਲੋਕਾਂ ਦੀ ਮੌਤ ਹੋ ਗਈ ਹੈ ।
ਦਰਅਸਲ, ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਗ ਜ਼ਾਹਿਰ ਕੀਤਾ ਗਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਿਸਾਂ ਲਈ ਮੁਆਵਜ਼ੇ ਦਾ ਵੀ ਐਲਾਨ ਵੀ ਕੀਤਾ ਗਿਆ ਹੈ ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇੱਕ ਜਾਰੀ ਟਵੀਟ ਅਨੁਸਾਰ ਪੀਐੱਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ ਲੋਕਾਂ ਦੀ ਮੌਤ ਤੋਂ ਦੁਖੀ ਹਾਂ । ਰਾਜ ਸਰਕਾਰ ਵੱਲੋਂ ਇਸ ਘਟਨਾ ਤੋਂ ਪ੍ਰਭਾਵਿਤ ਨੂੰ ਹਰ ਕਿਸੇ ਨੂੰ ਸੰਭਵ ਸਹਾਇਤਾ ਦਿੱਤੀ ਜਾਵੇਗੀ । PMNRF ਨਾਲ ਮ੍ਰਿਤਕ ਦੇ ਵਾਰਿਸਾਂ ਨੂੰ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ ।”
ਇਸ ਤੋਂ ਇਲਾਵਾ ਇੱਕ ਹੋਰ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ ਹੋਈ ਜਾਨਾਂ ਦਾ ਨੁਕਸਾਨ ਦਿਲ ਕੰਬਾਊ ਹੈ । ਇਸ ਘਟਨਾ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ. ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੈਂ ਦੁੱਖ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।
ਜ਼ਿਕਰਯੋਗ ਹੈ ਕਿ PMO ਨੇ ਇੱਕ ਟਵੀਟ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ ਹੋਏ ਨੁਕਸਾਨ ਅਤੇ ਜਾਨ-ਮਾਲ ਦੇ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ, PMNRF ਨਾਲ ਹਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦੋ ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ ।
ਦੱਸ ਦੇਈਏ ਕਿ ਖਰਾਬ ਮੌਸਮ ਦੇ ਵਿਚਕਾਰ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਫਤਿਹਪੁਰ, ਕੌਸ਼ੰਬੀ ਅਤੇ ਫਿਰੋਜ਼ਾਬਾਦ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ।

Related posts

ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਵਤਨ ਵਾਪਸੀ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਓ: ਹਰਸਿਮਰਤ ਕੌਰ ਬਾਦਲ

Sanjhi Khabar

ਪੰਜਾਬ ਸਰਕਾਰ ਨੇ ਕੋਵਿਡ ਦੇ ਮੱਦੇਨਜ਼ਰ ਲਿਆ ਵੱਡਾ ਫੈਸਲਾ

Sanjhi Khabar

ਪ੍ਰਾਈਵੇਟ ਬੀਮਾ ਕੰਪਨੀਆਂ ਦੇਸ਼ ਦੇ ਕਿਸਾਨਾਂ ਨੂੰ ਲੁੱਟ ਰਹੀਆਂ ਹਨ : ਦਿਨੇਸ਼ ਚੱਢਾ

Sanjhi Khabar

Leave a Comment