14.8 C
Los Angeles
May 18, 2024
Sanjhi Khabar
Chandigarh Patiala Politics

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ

Dhammi Sharma

ਪਟਿਆਲਾ, 2 ਅਪ੍ਰੈਲ ;-ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਇੱਥੇ ਨਗਰ ਨਿਗਮ ਦੀ ਪਾਰਕ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਗਏ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸਵੀਪਰ ਯੂਨੀਅਨ ਦੇ ਪ੍ਰਧਾਨ ਬਿੰਨੀ ਸਹੋਤਾ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਨਗਰ ਨਿਗਮ ਦੀ ਸਵੀਪਰ ਯੂਨੀਅਨ ਅਤੇ ਨਗਰ ਨਿਗਮ ਵੱਲੋਂ ਕਰਵਾਏ ਸਾਂਝੇ ਸਮਾਰੋਹ ਮੌਕੇ ਬਾਬਾ ਸਾਹਿਬ ਦੀ ਮੂਰਤੀ ਦਾ ਉਦਘਾਟਨ ਕਰਨ ਮਗਰੋਂ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਸੰਵਿਧਾਨ ਘਾੜੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਨੇ ਦੇਸ਼ ਦਾ ਸੰਵਿਧਾਨ ਰਚਕੇ ਹਿੰਦੁਸਤਾਨ ਦੀ ਜਨਤਾ ਦਾ ਭਵਿੱਖ ਲਿਖਿਆ।
ਉਨ੍ਹਾਂ ਕਿਹਾ ਕਿ ਅੱਜ ਭਾਵੇਂ ਸਾਰਾ ਦੇਸ਼ ਬਾਬਾ ਸਾਹਿਬ ਨੂੰ ਪਿਆਰ ਕਰਦਾ ਹੈ ਪਰੰਤੂ ਕੁੁਝ ਪਾਰਟੀਆਂ ਉਨ੍ਹਾਂ ਵੱਲੋਂ ਰਚੇ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਲਈ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਸੰਵਿਧਾਨ ਦੀ ਰੱਖਿਆ ਅਤੇ ਇਸਦਾ ਮਾਣ ਸਨਮਾਨ ਕਰਨ ਲਈ ਪ੍ਰਣ ਕਰੀਏ।
ਸੰਸਦ ਮੈਂਬਰ ਨੇ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਖਾਸ ਕਰਕੇ ਸਫ਼ਾਈ ਕਰਮਚਾਰੀਆਂ ਵੱਲੋਂ ਕੋਵਿਡ ਮਹਾਂਮਾਰੀ ‘ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਕਰਵਾਏ ਜਾ ਰਹੇ ਬਿਨਾਂ ਵਿਤਕਰੇ ਤੋਂ ਵਿਕਾਸ ਕਾਰਜਾਂ ਲਈ ਪਟਿਆਲਾ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਦਿੱਤੇ ਪਿਆਰ ਦੀ ਬਦੌਲਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।
ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਸਵਾਗਤ ਕਰਦਿਆਂ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪ੍ਰਨੀਤ ਕੌਰ ਯਤਨਾਂ ਸਦਕਾ ਪਟਿਆਲਾ ਦਾ ਪਿਛਲੀ ਸਰਕਾਰ ਸਮੇਂ ਰੁਕਿਆ ਵਿਕਾਸ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਅਗਲੀਆਂ ਚੋਣਾਂ ‘ਚ ਲੋਕਾਂ ਕੋਲ ਫ਼ਖ਼ਰ ਨਾਲ ਜਾਣਗੇ ਕਿਉਂਕਿ ਜੋ ਸੁਪਨੇ ਉਨ੍ਹਾਂ ਨੇ ਕੈਪਟਨ ਸਰਕਾਰ ਆਉਣ ਤੋਂ ਪਹਿਲਾਂ ਲਏ ਸਨ, ਉਹ ਸਾਰੇ ਪੂਰੇ ਹੋ ਰਹੇ ਹਨ।
ਸ੍ਰੀ ਬਿੱਟੂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਸਥਾਪਨਾ ਕਰਨ ਦੀ ਲੰਮੇ ਸਮੇਂ ਤੋਂ ਮੰਗ ਚਲੀ ਆ ਰਹੀ ਸੀ, ਜਿਸ ਨੂੰ ਸ੍ਰੀਮਤੀ ਪ੍ਰਨੀਤ ਕੌਰ ਨੇ ਪੂਰਾ ਕਰਵਾਇਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਡਾ. ਅੰਬੇਦਕਰ ਦੇ ਅਸ਼ੀਰਵਾਦ ਸਦਕਾ ਸ਼ਹਿਰ ਦੇ ਵਿਕਾਸ ਨੂੰ ਹੋਰ ਚਾਰ ਚੰਨ ਲਾਏ ਜਾਣਗੇ। ਉਨ੍ਹਾਂ ਨੇ ਹੋਰ ਦੱਸਿਆ ਕਿ ਨਗਰ ਨਿਗਮ ਪਟਿਆਲਾ ਆਪਣੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਹਨਤ ਸਦਕਾ ਦੇਸ਼ ਦੀਆਂ ਚੁਣੀਆਂ ਨਗਰ ਨਿਗਮਾਂ ‘ਚ ਸ਼ੁਮਾਰ ਹੋ ਗਈ ਹੈ, ਜਿੱਥੇ ਕੂੜੇ ਦੇ ਨਿਪਟਾਰੇ ਦੇ ਵਧੀਆ ਪ੍ਰਬੰਧ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਫ਼ਾਈ ਕਰਮਚਾਰੀਆਂ ਦਾ ਕੋਵਿਡ ਮਹਾਂਮਾਰੀ ‘ਚ ਬਿਨ੍ਹਾਂ ਮੌਤ ਦੇ ਡਰ ਤੋਂ ਕੰਮ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਐਸ.ਸੀ. ਭਾਈਚਾਰੇ ਵੱਲੋਂ ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ ਤੇ ਸ੍ਰੀ ਸੋਨੂ ਸੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਜਦੋਂਕਿ ਸਵੀਪਰ ਯੂਨੀਅਨ ਦੇ ਪ੍ਰਧਾਨ ਬਿਨੀ ਸਹੋਤਾ ਨੇ ਵੀ ਸ੍ਰੀਮਤੀ ਪ੍ਰਨੀਤ ਕੌਰ ਤੇ ਮੇਅਰ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਯੂਨੀਅਨ ਵੱਲੋਂ ਸ੍ਰੀਮਤੀ ਪ੍ਰਨੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਸਮਾਰੋਹ ਮੌਕੇ ਪੀਆਰਟੀਸੀ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮਿ੍ਰਤ ਪ੍ਰਤਾਪ ਸਿੰਘ ਹਨੀ ਸੇਖੋਂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ ਤੇ ਲਾਲ ਵਿਸ਼ਵਾਸ਼, ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਹਰਵਿੰਦਰ ਸਿੰਘ ਨਿੱਪੀ, ਨਰੇਸ਼ ਦੁੱਗਲ, ਅਤੁਲ ਜੋਸ਼ੀ, ਵਿਜੇ ਕੂਕਾ, ਨਿਖਿਲ ਬਾਤਿਸ਼ ਸ਼ੇਰੂ, ਹੈਪੀ ਵਰਮਾ, ਗੋਪਾਲ ਸਿੰਗਲਾ, ਆਰਤੀ ਸ਼ਰਮਾ, ਰਜਿੰਦਰ ਸ਼ਰਮਾ, ਹਰੀਸ਼ ਨਾਗਪਾਲ ਗਿਨੀ, ਸੰਦੀਪ ਮਲਹੋਤਰਾ, ਅਨੁਜ ਖੋਸਲਾ, ਸਵੀਪਰ ਯੂਨੀਅਨ ਨਗਰ ਨਿਗਮ ਦੇ ਪ੍ਰਧਾਨ ਬਿਨੀ ਸਹੋਤਾ, ਡਰਾਇਵਰ ਯੂਨੀਅਨ ਪ੍ਰਧਾਨ ਸੀਤਾ ਰਾਮ, ਮਿਊਂਸਪਲ ਵਰਕਰ ਯੂਨੀਅਨ ਪ੍ਰਧਾਨ ਸ਼ਿਵ ਕੁਮਾਰ, ਜਨਰਲ ਸਕੱਤਰ ਕੁਲਦੀਪ ਕਾਕਾ, ਵਾਈਸ ਪ੍ਰਧਾਨ ਨੇਤਰ ਬਡਲਾਨ, ਕੈਸ਼ੀਅਰ ਵਿਨੋਦ ਕੁਮਾਰ, ਸਰਪ੍ਰਸਤ ਮਾਇਆ ਰਾਮ, ਚੇਅਰਮੈਨ ਸੰਜੇ ਕਲਿਆਣ ਤੇ ਸ਼ੇਖਰ ਸਿੱਧੂ, ਰਜੇਸ਼ ਮੰਡੋਰਾ, ਗੋਪੀ ਰੰਗੀਲਾ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਮੌਜੂਦ ਸਨ।

Related posts

ਪੰਜਾਬ ‘ਚ ਆਕਸੀਜਨ ਪ੍ਰੋਡਕਸ਼ਨ ਯੂਨਿਟਸ ਹੋਣਗੀਆਂ ਥ੍ਰਸਟ ਸੈਕਟਰ ‘ਚ ਸ਼ਾਮਲ, ਕੈਬਨਿਟ ਨੇ ਦਿੱਤੀ ਹਰੀ ਝੰਡੀ

Sanjhi Khabar

ਜ਼ੀਰਕਪੁਰ ਦੀ ਪਹਿਲੀ ਲਾਇਬਰੇਰੀ ਸ਼ਹੀਦ ਊਧਮ ਸਿੰਘ ਮੈਮੋਰੀਅਲ ਦਾ ਉੱਦਘਾਟਨ 19 AUG ਕੀਤਾ ਜਾ ਰਿਹਾ

Sanjhi Khabar

ਪੰਜਾਬ ‘ਚ ਕੋਰੋਨਾ ਦੇ ਕਹਿਰ ਦਰਮਿਆਨ ਪੀਐਮ ਮੋਦੀ ਦੀ ਰੈਲੀ ‘ਤੇ ਉੱਠੇ ਸਵਾਲ! ਲੱਖਾਂ ਦੇ ਇਕੱਠ ‘ਚ ਕਿਵੇਂ ਹੋਏਗੀ ਕੋਰੋਨਾ ਨਿਯਮਾਂ ਦੀ ਪਾਲਣਾ?

Sanjhi Khabar

Leave a Comment