20 C
Los Angeles
May 15, 2024
Sanjhi Khabar
Chandigarh Crime News ਪੰਜਾਬ

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

PARMEET MITHA
ਚੰਡੀਗੜ , 11 -: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਜੇ. ਈ. ਜਸਪਾਲ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇ.ਈ ਨੂੰ ਮਲਕੀਤ ਸਿੰਘ, ਵਾਸੀ ਪਿੰਡ ਭੱਠਲਾਂ, ਜਿਲਾ ਬਰਨਾਲਾ ਦੀ ਸ਼ਿਕਾਇਤ ਉੱਤੇ 20,000 ਰੁਪਏ ਰਿਸ਼ਵਤ ਲੈਦਿਆਂ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਹਾਇਕ ਜੇ.ਈ ਵਲੋਂ ਪਿੰਡ ਸਤੌਜ ਵਿਖੇ ਉਸ ਦੀ ਭੈਣ ਦੇ ਘਰ ਨੇੜੇ ਬਿਜਲੀ ਦਾ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Related posts

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

Sanjhi Khabar

ਗੈਗਸਟਰ ਨਰੂਆਣਾ ਦੇ 2 ਸਾਥੀਆਂ ਦਾ ਗੋਲੀਆਂ ਮਾਰਕੇ ਕਤਲ

Sanjhi Khabar

ਪੁਲਿਸ ਵੱਲੋਂ ਨਸ਼ੇ ਦੀਆਂ ਗੋਲੀਆਂ ਸਮੇਤ 2 ਔਰਤਾਂ ਸਣੇ ਤਿੰਨ ਕਾਬੂ

Sanjhi Khabar

Leave a Comment