20 C
Los Angeles
May 15, 2024
Sanjhi Khabar
Chandigarh ਸਿੱਖਿਆ ਪੰਜਾਬ

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

Sukhvinder Bunty
ਚੰਡੀਗੜ, 9 ਮਾਰਚ: ਵਿਰੋਧੀ ਧਿਰ ਦੇ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ ਕਰਾਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੇ ਪਰਖਕਾਲ ਵਿਚ 3 ਤੋਂ 4 ਸਾਲ ਦਾ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਗੋਂ ਅਧਿਆਪਕਾਂ ਦੀਆਂ ਅਸਲ ਸਮੱਸਿਆਵਾਂ ਪ੍ਰਤੀ ਵਿਭਾਗ ਦੀ ਹਮਦਰਦੀ ਇਸ ਤੱਥ ਤੋਂ ਸਪੱਸਟ ਹੁੰਦੀ ਹੈ ਕਿ ਸਰਹੱਦੀ ਖੇਤਰਾਂ ਵਿੱਚ ਭਰਤੀ ਕੀਤੇ ਗਏ 3,582 ਅਧਿਆਪਕਾਂ ਨੂੰ ਦੋ ਸਾਲਾਂ ਦੀਆਂ ਸੇਵਾਵਾਂ ਤੋਂ ਬਾਅਦ ਹੀ ਬਦਲੀ ਲਈ ਅਰਜੀ ਦੇਣ ਦੀ ਆਗਿਆ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਐਜੂਕੇਸਨ (ਪੋਸਟਿੰਗ ਆਫ਼ ਟੀਚਰਜ਼ ਇਨ ਡਿਸਐਡਵਾਂਟੇਜੀਅਸ ਏਰੀਆ) ਬਿੱਲ, 2021 ਨੂੰ ਅੱਜ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ, ਜਿਸ ਦਾ ਉਦੇਸ ਪੰਜਾਬ ਦੇ ਵਿਦਿਆ ਪੱਖੋਂ ਪਛੜੇ ਇਲਾਕਿਆਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਅੱਗੇ ਕਿਹਾ ਕਿ ਬਿੱਲ ਦਾ ਉਦੇਸ ਸੁਰੂਆਤੀ ਭਰਤੀ ਸਮੇਂ ਅਧਿਆਪਕਾਂ ਦੀ ਤੈਨਾਤੀ ਨੂੰ ਨਿਯਮਤ ਕਰਨਾ ਹੈ ਤਾਂ ਜੋ ਵਿਦਿਅਕ ਤੌਰ ‘ਤੇ ਪਛੜੇ ਖੇਤਰਾਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਆਮ ਤੌਰ ‘ਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਰਹਿੰਦੀਆਂ ਹਨ।
ਮੰਤਰੀ ਨੇ ਕਿਹਾ ਕਿ ਇਹ ਬਿੱਲ ਪਾਸ ਹੋਣ ਨਾਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਨੂੰ ਉਨਾਂ ਦੇ ਘਰਾਂ ਨੇੜੇ ਪੋਸਟਿੰਗ ਕਰਨ ਦੀ ਪੇਸਕਸ ਕੀਤੀ ਜਾਵੇਗੀ ਕਿਉਂਕਿ ਸਰਹੱਦੀ ਜਿਿਲਆਂ ਤੋਂ ਇਲਾਵਾ ਕਈ ਹੋਰ ਵਿਦਿਅਕ ਬਲਾਕਾਂ ਨੂੰ ਵਿਦਿਅਕ ਤੌਰ ‘ਤੇ ਪੱਛੜੇ ਖੇਤਰ ਵਿੱਚ ਸਾਮਲ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਇਹ ਵਿਦਿਅਕ ਬਲਾਕ ਵਿੱਚ ਉਹ ਖੇਤਰ ਸ਼ਾਮਲ ਹੋਣਗੇ ਜਿਥੇ ਭਰਤੀ ਦੇ ਸਾਲ ਦੌਰਾਨ ਅਧਿਆਪਕਾਂ ਦੀਆਂ ਵੀਹ ਫੀਸਦੀ ਜਾਂ ਵਧੇਰੇ ਅਸਾਮੀਆਂ ਖਾਲੀ ਰਹੀਆਂ ਹੋਣ ਅਤੇ ਹਰ ਸਾਲ ਇਸ ਦੀ ਸਮੀਖਿਆ ਕੀਤੀ ਜਾਵੇਗੀ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਝੂਠੀਆਂ ਅਫ਼ਵਾਹਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਇਸ ਬਿੱਲ ਨੂੰ ਪਾਸ ਕਰਕੇ ਪੰਜਾਬ ਸਰਕਾਰ ਅਧਿਆਪਕਾਂ ਦਾ ਪਰਖਕਾਲ ਤਿੰਨ ਤੋਂ ਚਾਰ ਸਾਲਾਂ ਤੱਕ ਵਧਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਬਿੱਲ ਵਿੱਚ ਪਰਖਕਾਲ ਸੰਬੰਧੀ ਜਾਣਕਾਰੀ ਨੂੰ ਵਿਰੋਧੀ ਧਿਰ ਨੇ ਗਲਤ ਢੰਗ ਨਾਲ ਪੇਸ਼ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅਕਤੂਬਰ 2017 ਪਹਿਲਾਂ ਹੀ ਵਿਚ ਨੋਟੀਫਾਈ ਕਰ ਦਿੱਤਾ ਸੀ ਕਿ ਸਿੱਧੀ ਭਰਤੀ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਲਈ ਵਾਧੇ ਸਮੇਤ ਪਰਖਕਾਲ ਦੀ ਕੁੱਲ ਮਿਆਦ ਚਾਰ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਹੋਰ ਢੰਗ ਨਾਲ ਭਰਤੀ ਲਈ 3 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਹਨਾਂ ਨੇ ਅਧਿਆਪਕਾਂ ਦੇ ਪਰਖਕਾਲ ਨਾਲ ਸਬੰਧਤ ਬਿੱਲ ਦੀ ਵਿਵਸਥਾ ਨੂੰ ਵੀ ਸਾਂਝਾ ਕੀਤਾ।
ਇਸ ਵਿਵਸਥਾ ਅਨੁਸਾਰ, “ਵਿਭਾਗ ਲਗਭਗ ਹਰ ਸਾਲ ਅਧਿਆਪਕਾਂ ਦੀ ਭਰਤੀ ਕਰਦਾ ਹੈ। ਭਰਤੀ ਕੀਤੇ ਨਵੇਂ ਅਧਿਆਪਕਾਂ ਨੂੰ ਤਿੰਨ ਸਾਲ ਦੀ ਮਿਆਦ ਲਈ ਪਰਖਕਾਲ ‘ਤੇ ਰਹਿਣ ਦੀ ਲੋੜ ਹੈ, ਜੋ ਕਿ ਚਾਰ ਸਾਲਾਂ ਤੱਕ ਵਧਾਈ ਜਾ ਸਕਦੀ ਹੈ, ਅਤੇ ਅਜਿਹੇ ਅਧਿਆਪਕਾਂ ਨੂੰ ਅਧਿਆਪਕਾਂ ਦੀ ਘਾਟ ਵਾਲੇ ਵਿਦਿਅਕ ਤੌਰ ‘ਤੇ ਪੱਛੜੇ ਖੇਤਰਾਂ ਵਿਚ ਤਾਇਨਾਤ ਕਰਨ ਦੀ ਜਰੂਰਤ ਹੈ।“
ਮੰਤਰੀ ਨੇ ਕਿਹਾ ਕਿ ਜੇਕਰ ਸੁਰੂਆਤੀ ਸਾਲਾਂ ਦੌਰਾਨ ਕਿਸੇ ਕਰਮਚਾਰੀ ਦੀ ਕਾਰਗੁਜਾਰੀ ਤਸੱਲੀਬਖਸ ਨਹੀਂ ਪਾਈ ਗਈ, ਸਿਰਫ਼ ਤਾਂ ਹੀ ਉਸ ਅਧਿਆਪਕ ਦਾ ਪਰਖਕਾਲ ਵਧਾਇਆ ਜਾਵੇਗਾ।

Related posts

‘ਵਿਕਾਸ’, ‘ਅੱਛੇ ਦਿਨ’ ਕਿੱਥੇ ਹਨ? ਤਿਵਾੜੀ ਨੇ ਯੂ.ਪੀ.ਏ ਨਾਲ ਤੁਲਨਾ ਕਰਦਿਆਂ ਪੁੱਛਿਆ: ਵਧਦੀਆਂ ਕੀਮਤਾਂ ‘ਤੇ ਬੀਜੇਪੀ ਨੂੰ ਘੇਰਿਆ

Sanjhi Khabar

ਪੰਜਾਬ ਕਾਂਗਰਸ ਵੱਲੋਂ ਕੋਵਿਡ ਨਾਲ ਜੰਗ ਲੜ ਰਹੇ ਲੋਕਾਂ ਦੀ ਮਦਦ ਲਈ ‘ਫਰਜ਼ ਮਨੁੱਖਤਾ ਲਈ’ ਸੂਬਾਈ ਹੈਲਪ ਸੈਂਟਰ ਸਥਾਪਿਤ

Sanjhi Khabar

ਕਰੋਨਾ ਦੀਆਂ ਨਕਲੀ ਦਵਾਈਆਂ ਅਤੇ ਟੀਕੇ ਵੇਚਣ ਵਾਲਾ ਗਿਰੋਹ ਕਾਬੂ

Sanjhi Khabar

Leave a Comment