15.2 C
Los Angeles
May 2, 2024
Sanjhi Khabar
New Delhi Politics ਰਾਸ਼ਟਰੀ ਅੰਤਰਰਾਸ਼ਟਰੀ

ਵਿਸ਼ਵਵਿਆਪੀ ਜਲਵਾਯੂ ਚਰਚਾ ਲਈ ਜੋ ਬਾਇਡੇਨ ਨੇ 40 ਨੇਤਾਵਾਂ ਨੂੰ ਦਿੱਤਾ ਸੱਦਾ, PM ਮੋਦੀ ਵੀ ਸ਼ਾਮਿਲ

Agency
ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵਾਤਾਵਰਨ ਨੂੰ ਲੈ ਕੇ ਸੰਮੇਲਨ ਵਿੱਚ 40 ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਸਾਰੇ ਦੇਸ਼ਾਂ ਦੇ ਮੁਖੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ । 22-23 ਅਪ੍ਰੈਲ ਨੂੰ ਹੋਣ ਵਾਲੇ ਸਿਖਰ ਸੰਮੇਲਨ ਵਿੱਚ ਮੌਸਮ ਵਿੱਚ ਤਬਦੀਲੀ ਅਤੇ ਇਸਦੇ ਲਈ ਚੁੱਕੇ ਜਾਣ ਵਾਲੇ ਸਖਤ ਕਦਮਾਂ ਨੂੰ ਲੈ ਕੇ ਵਿਚਾਰ-ਵਟਾਂਦਰੇ ਕੀਤੇ ਜਾਣਗੇ।
ਦਰਅਸਲ, ਇਹ ਸੰਮੇਲਨ ਵਰਚੁਅਲ ਮਾਧਿਅਮ ਰਾਹੀਂ ਹੋਵੇਗਾ ਅਤੇ ਲੋਕਾਂ ਲਈ ਲਾਈਵ ਪ੍ਰਸਾਰਿਤ ਕੀਤੀ ਜਾਵੇਗੀ। ਵ੍ਹਾਈਟ ਹਾਊਸ ਨੇ ਕਿਹਾ ਕਿ ਗਲਾਸਗੋ ਵਿੱਚ ਨਵੰਬਰ ਵਿੱਚ ਆਯੋਜਿਤ ਸੰਯੁਕਤ ਰਾਸ਼ਟਰ ਜਲਵਾਯੂ ਤਬਦੀਲੀ ਕਾਨਫਰੰਸ (COP26) ਵੱਲ ਇੱਕ ਮਹੱਤਵਪੂਰਣ ਕਦਮ ਹੋਵੇਗਾ । ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ, ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੇਨਾਰੋ, ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਸਾਊਦੀ ਅਰਬ ਦੇ ਕਿੰਗ ਸਲਮਾਨ ਬਿਨ ਅਬਦੁੱਲ ਅਜ਼ੀਜ਼ ਅਲ ਸਾਊਦ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਇਨ੍ਹਾਂ ਨੇਤਾਵਾਂ ਤੋਂ ਇਲਾਵਾ ਦੱਖਣੀ ਏਸ਼ੀਆ ਤੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਭੂਟਾਨ ਦੀ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੂੰ ਵੀ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਹੈ । ਆਪਣੇ ਸੱਦੇ ‘ਤੇ ਬਾਇਡੇਨ ਨੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਿਖਰ ਸੰਮੇਲਨ ਦੀ ਵਰਤੋਂ ਇੱਕ ਮੌਕੇ ਵਜੋਂ ਕਰਨ ਤੇ ਇਸ ਸੰਮੇਲਨ ਵਿੱਚ ਆਪਣਾ ਯੋਗਦਾਨ ਪਾਉਣ। ਬਾਇਡੇਨ ਨੇ ਹੋਰਨਾਂ ਦੇਸ਼ਾਂ ਦੇ ਮੁਖੀਆਂ ਨੂੰ ਵੀ ਬੁਲਾਇਆ, ਜੋ ਮਜਬੂਤ ਜਲਵਾਯੂ ਦੀ ਅਗਵਾਈ ਦਾ ਪ੍ਰਦਰਸ਼ਨ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਕਿਹਾ ਕਿ ਸਿਖਰ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਕਾਰੋਬਾਰੀ ਅਤੇ ਸਿਵਲ ਸੁਸਾਇਟੀ ਦੇ ਆਗੂ ਵੀ ਹਿੱਸਾ ਲੈਣਗੇ।

Related posts

ਰਾਹੁਲ ਗਾਂਧੀ ਨੇ ਸਰਕਾਰ ਦੇ ਆਰਥਿਕ ਰਾਹਤ ਪੈਕੇਜ ‘ਤੇ ਚੁੱਕੇ ਸਵਾਲ

Sanjhi Khabar

ਪਟਿਆਲਾ ਹਿੰਸਾ ਪਿਛਲੇ ਰਾਜਨੀਤਿਕ ਪਾਰਟੀਆਂ ਦਾ ਹੱਥ: ਮਾਨ

Sanjhi Khabar

ਸਟੇਸ਼ਨਾਂ ‘ਤੇ ਭੀੜ ਨੂੰ ਰੋਕਣ ਲਈ ਪਲੇਟਫਾਰਮ ਟਿਕਟ ਦੀਆਂ ਦਰਾਂ ‘ਚ ਵਾਧਾ ਇੱਕ ਅਸਥਾਈ ਉਪਾਅ : ਰੇਲਵੇ ਮੰਤਰਾਲਾ

Sanjhi Khabar

Leave a Comment