19 C
Los Angeles
May 17, 2024
Sanjhi Khabar
Chandigarh Politics Protest

ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਜਾਵੇਗਾ ਲਖੀਮਪੁਰ ਖੀਰੀ

Parmeet
ਚੰਡੀਗੜ੍ਹ, 7 ਅਕਤੂਬਰ, 2021: ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

Related posts

ਭਾਰਤ ਚ ਵਿਕਣ ਲੱਗੀ ਨਕਲੀ ਕੋਵਿਡ-19 ਵੈਕਸੀਨ

Sanjhi Khabar

ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

Sanjhi Khabar

ਸੁਖਬੀਰ ਬਾਦਲ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਬਾਰੇ ਵੱਡਾ ਐਲਾਨ

Sanjhi Khabar

Leave a Comment