Sanjhi Khabar
Chandigarh Politics ਰਾਸ਼ਟਰੀ ਅੰਤਰਰਾਸ਼ਟਰੀ ਵਪਾਰ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

Parmeet Mitha
Chandigarh ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਵਿੱਚ ਕੀਤਾ।

ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ ‘ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।
ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 11.57 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਕਰੀਬ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।

Related posts

ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ ਰੁਪਿਆ

Sanjhi Khabar

ਹਸਪਤਾਲ ‘ਚ ਦਾਖਲ ਹੋਏ ਸਚਿਨ ਤੇਂਦੁਲਕਰ, ਡਾਕਟਰਾਂ ਨੇ ਕਿਹਾ – ਚਿੰਤਾ ਦੀ ਗੱਲ ਨਹੀਂ

Sanjhi Khabar

CM ਨੇ ਸਿਹਤ ਵਿਭਾਗ ਨੂੰ ਹਸਪਤਾਲਾਂ ‘ਚ ਬਲੈਕ ਫੰਗਸ ਦੀਆਂ ਦਵਾਈਆਂ ਦੀਯਕੀਨੀ ਬਣਾਉਣ ਲਈ ਆਖਿਆ

Sanjhi Khabar

Leave a Comment