15.7 C
Los Angeles
May 17, 2024
Sanjhi Khabar
Chandigarh Politics

ਸਾਡੀ ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਸਰਕਾਰੀ ਨੌਕਰੀਆਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ: ਚੰਨੀ

PS Mitha
Chandigarh : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਜੇਕਰ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਜਿੱਤ ਕੇ ਮੁੜ ਸੱਤਾ ਵਿਚ ਆ ਜਾਂਦੀ ਹੈ ਤਾਂ ਪਹਿਲੇ ਹੀ ਸਾਲ ਵਿਚ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ।
ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ‘ਆਪ’ ਵੱਲੋਂ ਮੇਰੇ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਨੇ ਅਪਰਾਧਿਕ ਪਿਛੋਕੜ ਵਾਲੇ ਕਈ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਨੇ ਕਈ ਅਜਿਹੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ ਜਿਨ੍ਹਾਂ ਨੂੰ ਹੋਰਨਾਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਨੇ 44 ਹੋਰ ਸਿਆਸੀ ਪਾਰਟੀਆਂ ਤੋਂ ਆਏ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਹਰ ਤੀਜੇ-ਚੌਥੇ ਉਮੀਦਵਾਰ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ।

Related posts

ਚਿੱਟਫੰਡ ਕੰਪਨੀ ਬੀਟੈਕਸ ਲੋਕਾਂ ਦੇ ਕਰੋੜਾਂ ਰੁਪਏ ਲੈਕੇ ਰਫੂ ਚੱਕਰ

Sanjhi Khabar

ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ਉਤੇ ਕਾਰਵਾਈ ਕਰਨ ਦੀ ਬਜਾਏ ਸਿਰਫ ਰਾਜਨੀਤੀ ਕੀਤੀ : ‘ਆਪ’

Sanjhi Khabar

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦਾ ਹੋਇਆ ਦੇਹਾਂਤ

Sanjhi Khabar

Leave a Comment