15.7 C
Los Angeles
May 12, 2024
Sanjhi Khabar
New Delhi Politics ਰਾਸ਼ਟਰੀ ਅੰਤਰਰਾਸ਼ਟਰੀ

ਸਿਹਤ ਵਿਗੜਨ ਤੋਂ ਬਾਅਦ ਰਾਸ਼ਟਰਪਤੀ ਕੋਵਿੰਦ ਮਿਲਟਰੀ ਹਸਪਤਾਲ ‘ਚ ਦਾਖਲ

– ਪ੍ਰਧਾਨ ਮੰਤਰੀ ਨੇ ਜਾਣਿਆ ਹਾਲ-ਚਾਲ
Agency

ਨਵੀਂ ਦਿੱਲੀ, 26 ਮਾਰਚ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ।ਆਰਮੀ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੂੰ ਸੀਨੇ ਦੀ ਤਕਲੀਫ ਹੋਣ ਤੋਂ ਬਾਅਦ ਇਥੇ ਲਿਆਂਦਾ ਗਿਆ ਸੀ। ਡਾਕਟਰਾਂ ਨੇ ਨਿਯਮਤ ਤੌਰ ‘ਤੇ ਰਾਸ਼ਟਰਪਤੀ ਦਾ ਟੈਸਟ ਕੀਤਾ ਅਤੇ ਉਹ ਹੁਣ ਨਿਗਰਾਨੀ ਹੇਠ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੇ ਬੇਟੇ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਰਾਸ਼ਟਰਪਤੀ ਦਾ ਹਾਲਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।

Related posts

ਮੁੱਖ ਮੰਤਰੀ ਨੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲਾ ਐਲਾਨਿਆ

Sanjhi Khabar

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

Sanjhi Khabar

LIC ਦਾ ਵੱਡਾ ਐਲਾਨ! ਹੁਣ ਦੇਸ਼ ਦੇ ਕਿਸੇ ਵੀ ਬ੍ਰਾਂਚ ‘ਚ ਜਮ੍ਹਾਂ ਕਰਵਾ ਸਕਦੇ ਹੋ ਮੈਚਿਓਰਿਟੀ ਡਾਕਊਮੈਂਟ

Sanjhi Khabar

Leave a Comment