18.6 C
Los Angeles
May 19, 2024
Sanjhi Khabar
Chandigarh Politics Protest

ਸਿੱਧੂ ਸਾਥੀਆਂ ਸਮੇਤ ਰਾਜ ਭਵਨ ਅੱਗੇ ਗ੍ਰਿਫਤਾਰ, ਕਿਸਾਨਾਂ ਦੇ ਕਾਤਲਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ

Ravinder Kumar
Chandigarh : ਲਖੀਮਪੁਰ ਖੀਰੀ ਯੂਪੀ ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਰੋਸ ਪ੍ਰਗਟ ਕਰ ਰਹੇ 4 ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਰਾਜ ਭਵਨ ਚੰਡੀਗੜ੍ਹ ਦੇ ਮੁੱਖ ਗੇਟ ਉਤੇ ਜਬਰਦਸਤ ਰੋਸ ਪ੍ਰਗਟਾਵਾ ਕੀਤਾ ਗਿਆ।
ਚੰਡੀਗੜ੍ਹ ਪੁਲਿਸ ਨੇ ਭਾਰੀ ਫੋਰਸ ਲੈ ਕੇ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗਿ੍ਫਤਾਰ ਕਰ ਲਿਆ। ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਪੰਜਾਬ ਭਰ ਵਿਚ ਕਾਂਗਰਸ ਪ੍ਰਧਾਨ ਸਿੱਧੂ ਦੇ ਸੱਦੇ ਉਤੇ ਬਲਾਕ ਅਤੇ ਜਿਲ੍ਹਾ ਪੱਧਰ ਉਪਰ ਧਰਨੇ ਮਾਰੇ ਗਏ ਅਤੇ ਰੋਸ ਪ੍ਰਗਟਾਵੇ ਕੀਤੇ ਗਏ।
ਸਿੱਧੂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਕਾਤਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਗੱਡੀ ਹੇਠ ਦੇਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਨੂੰ ਗਿ੍ਫਤਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਦੇ ਮੁਖ ਮੰਤਰੀ ਖਟਰ ਵਲੋਂ ਕਿਸਾਨਾਂ ਵਿਰੁੱਧ ਭੜਕਾਊ ਭਾਸ਼ਨ ਦੇਣ ਦੇ ਮਾਮਲੇ ਵਿਚ ਦੇਸ਼ਧ੍ਰੋਹੀ ਦਾ ਪਰਚਾ ਦਰਜ ਹੋੇਵੇ।
ਨਵਜੋਤ ਸਿੰਘ ਸਿੱਧੂ ਨੇ ਬਿਨਾਂ ਐਲਾਨ ਕੀਤੇ ਹੀ ਅਚਾਨਕ ਗਵਰਨਰ ਹਾਊਸ ਦੇ ਬਾਹਰ ਧਰਨਾ ਮਾਰ ਦਿੱਤਾ। ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਧਰਨੇ ਵਿਚ ਵਿਧਾਇਕ ਅਤੇ ਹੋਰ ਵਰਕਰ ਸ਼ਾਮਲ ਸਨ। ਸਿੱਧੂ ਧਰਨਾ ਮਾਰ ਕੇ ਮੁੱਖ ਗੇਟ ਦੇ ਸਾਹਮਣੇ ਬੈਠ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਖੁਦ ਹੀ ਨਾਅਰੇ ਲਗਾਉਂਦੇ ਰਹੇ।
ਸਿੱਧੂ ਦੇ ਇਸ ਐਕਸ਼ਨ ਤੋਂ ਚੰਡੀਗੜ੍ਹ ਪੁਲਿਸ ਨੂੰ ਅਚਾਨਕ ਹੱਥਾਂ ਪੈਰਾਂ ਦੀਆਂ ਪੈ ਗਈਆਂ। ਫਿਰ ਪੁਲਿਸ ਅਧਿਕਾਰੀਆਂ ਨੇ ਹਰਕਤ ਵਿੱਚ ਆਉਂਦਿਆਂ ਵਾਟਰ ਕੈਨਨ ਅਤੇ ਵੱਡੀ ਪੱਧਰ ‘ਤੇ ਪੁਲਿਸ ਫੋਰਸ ਬੁਲਾ ਲਈ । ਤਕਰੀਬਨ ਪੌਣੇ ਘੰਟੇ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਉਸ ਦੇ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਹੱਠੀ ਰਵੱਈਏ ਕਾਰਨ ਨਿੱਤ ਦਿਨ ਕਿਸਾਨਾਂ ਨੂੰ ਸ਼ਹਾਦਤਾਂ ਦੇ ਜਾਮ ਪੀਣੇ ਪੈ ਰਹੇ ਹਨ। ਜੇਕਰ ਹੁਣ ਵੀ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ ਤਾਂ ਉਹ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਵੇ ਅਤੇ ਫਸਲਾਂ ਦੀ ਘੱਟੋਘੱਟ ਸਹਾਇਕ ਕੀਮਤ ਨੂੰ ਕਾਨੂੰਨੀ ਮਾਨਤਾ ਦੇਵੇ। ਸਿੱਧੂ ਲਗਾਤਾਰ ਡੱਟ ਕੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਭਾਜਪਾ ਦੇਸ਼ ਦੇ ਅੰਨਦਾਤਾ ਨਾਲ ਧੱਕਾ ਅਤੇ ਜੁਲਮ ਕਰਕੇ ਦੇਸ਼ ਦਾ ਮਹੌਲ ਖਰਾਬ ਕਰ ਰਹੀ ਹੈ।

Related posts

ਅਣਪਛਾਤਿਆਂ ਨੇ ਪਟਿਆਲਾ ‘ਚ ਕਾਂਗਰਸੀ ਲੀਡਰ ਨੂੰ ਮਾਰੀਆਂ ਗੋਲੀਆਂ

Sanjhi Khabar

ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਵਿਜੀਲੈਂਸ ਦੀ ਰਾਡਾਰ ਉਤੇ

Sanjhi Khabar

ਜਲੰਧਰ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

Sanjhi Khabar

Leave a Comment