21.3 C
Los Angeles
May 13, 2024
Sanjhi Khabar
Barnala

ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜੇਟਿਵ, ਖੁਦ ਨੂੰ ਕੀਤਾ ਆਈਸੋਲੇਟ, ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਚ ਨਹੀਂ ਹੋ ਸਕੇ ਸ਼ਾਮਲ,

ਬਰਨਾਲਾ/ਧਨੌਲਾ, 05 ਜਨਵਰੀ (ਸੰਦੀਪ ਸਿੰਘ/ਕੁਲਦੀਪ ਸਿੰਘ) :

ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਰੋਨਾ ਟੈਸਟ ਪਾਜੇਟਿਵ ਆਇਆ ਹੈ। ਉਨਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜਪੁਰ ਵਿਖੇ ਹੋ ਰਹੀ ਰੈਲੀ ‘ਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ ’ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸਾਮਿਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜਮੀ ਕੀਤਾ ਗਿਆ ਸੀ। ਸੁਖਦੇਵ ਸਿੰਘ ਢੀਂਡਸਾ ਦੇ ਕੋਰੋਨਾ ਪਾਜੇਟਿਵ ਹੋਣ ’ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਉਨਾਂ ਨਾਲ ਸਾਮਲ ਨਹੀਂ ਹੋ ਸਕੇ।

Related posts

ਖਤਰੇ ਦੀ ਘੰਟੀ! ਪੰਜਾਬ ‘ਚ ਚੜਿਆ ਕੋਰੋਨਾ ਦਾ ਗ੍ਰਾਫ, ਕੇਸਾਂ ‘ਚ 8.65 ਗੁਣਾ ਵਾਧਾ

Sanjhi Khabar

ਯੂਕਰੇਨ ‘ਚ ਪੜ੍ਹਨ ਗਏ ਬਰਨਾਲਾ ਦੇ ਵਿਦਿਆਰਥੀ ਦੀ ਮੌਤ

Sanjhi Khabar

ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ,ਅਗਲੇ 5 ਦਿਨ ਤੱਕ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

Sanjhi Khabar

Leave a Comment