15.4 C
Los Angeles
May 19, 2024
Sanjhi Khabar
Agriculture Chandigarh Politics

ਸੁਖਬੀਰ ਬਾਦਲ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਬਾਰੇ ਵੱਡਾ ਐਲਾਨ

Sukwinder Bunty
Chandigrah : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਅੱਜ ਕਿਸਾਨੀ ਅੰਦੋਲਨ ਵਿੱਚ ਸ਼ਹੀਦਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਮੁਫਤ ਦਿੱਤੀ ਜਾਵੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਲਗਭਗ 7 ਮਹੀਨਿਆਂ ਤੋਂ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੋਰਚਾ ਲੈ ਕੇ ਬੈਠੇ ਹੋਏ ਹਨ। ਦਿਨ ਰਾਤ, ਗਰਮੀ ਸਰਦੀ ਵਿਚ ਸਾਡੇ ਕਿਸਾਨ, ਔਰਤਾਂ, ਬੱਚੇ ਤੇ ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿਚ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ। ਸ਼ਹੀਦਾਂ ਦੇ ਪੂਰੇ ਪਰਿਵਾਰ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ, ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਅੱਗੇ ਕਿ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਏਗੀ ਤੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।

Related posts

ਡਬਲਯੂਐਚਓ ਨੇ ਕਿਹਾ : ਚੀਨ ਨੇ ਸ਼ੁਰੂਆਤੀ ਅੰਕੜੇ ਛੁਪਾਏ, ਕੋਰੋਨਾ ਦੀ ਸ਼ੁਰੂਆਤ ਨੂੰ ਲੈ ਕੇ ਘਮਸਾਣ

Sanjhi Khabar

ਬਠਿੰਡਾ ਦੀ ਐਸ.ਐਸ.ਪੀ. ਨੇ ਕੀਤਾ ਆਪਣੇ ਰੀਡਰ ਨੂੰ ਮੁਅੱਤਲ

Sanjhi Khabar

ਭਾਸ਼ਣ ਦਿੰਦੇ ਸਮੇਂ ਸਟੇਜ ‘ਤੇ ਅਚਾਨਕ ਬੇਹੋਸ਼ ਹੋ ਗਏ ਨਿਤਿਨ ਗਡਕਰੀ

Sanjhi Khabar

Leave a Comment