17.6 C
Los Angeles
May 16, 2024
Sanjhi Khabar
Amritsar Chandigarh Religious

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਮਨਾਇਆ ਗਿਆ ਸ਼ਹੀਦੀ ਪੁਰਬ, ਸੰਗਤਾਂ ਨੇ ਲਗਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ

Ashwani Sharma
Amritsar : ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਅੱਜ ਪੂਰੀ ਕਾਇਨਾਤ ‘ਚ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਅੱਜ ਥਾਂ-ਥਾਂ ‘ਤੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਛਬੀਲਾਂ ਲਗਾਈਆਂ ਜਾ ਰਹੀਆਂ ਹਨ ਤਾਂ ਉਥੇ ਹੀ ਸ਼ਹੀਦੀ ਪੁਰਬ ‘ਚ ਸਬੰਧ ‘ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਉਤਸ਼ਾਹ ਨਾਲ ਮਨਾ ਰਹੀਆਂ ਹਨ ਅਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਨਾਲ ਹੀ ਸ੍ਰੀ ਹਰਮਿੰਦਰ ਸਾਹਿਬ ਵਿਖੇ ਸੰਗਤਾਂ ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਹਨ ਅਤੇ ਦਰਸ਼ਨ ਦੀਦਾਰੇ ਕਰ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।ਅੱਤ ਦੀ ਗਰਮੀ ‘ਚ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਲੰਗਰ ਲਗਾ ਕੇ ਸੰਗਤਾਂ ‘ਚ ਅਤੁੱਟ ਵਰਤਾਏ ਜਾ ਰਹੇ ਹਨ।

Related posts

ਮੇਰਾ ਅਪਮਾਨ ਕੀਤਾ ਗਿਆ, ਹਾਈਕਮਾਂਡ ਨੂੰ ਜੋ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ: ਕੈਪਟਨ

Sanjhi Khabar

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣੀ ਚਾਹੀਦੀ ਹੈ ਵਿੱਤੀ ਮਦਦ : ਸੁਪਰੀਮ ਕੋਰਟ

Sanjhi Khabar

ਹਰਸਿਮਰਤ ਬਾਦਲ ਤੇ ਰਾਘਵ ਚੱਢਾ ਭਿੜੇ, ਵਿਕਟਾਂ ਵੇਚਣ ਦੇ ਇਲਜਾਮ ‘ਤੇ ਮਜੀਠੀਆ ਬਾਰੇ ਤਿੱਖੇ ਸਵਾਲ

Sanjhi Khabar

Leave a Comment