15.3 C
Los Angeles
May 16, 2024
Sanjhi Khabar
Chandigarh Politics ਪੰਜਾਬ

ਸੰਘਰਸ਼ੀ ਲੋਕਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਕਾਂਗਰਸ ਸਰਕਾਰ : ਵਿਧਾਇਕਾ ਰੁਪਿੰਦਰ ਰੂਬੀ

Yash Pal
ਬਠਿੰਡਾ 13 ਫ਼ਰਵਰੀ :-ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਮਹਿਲਾ ਦਿਵਸ਼ ਮੌਕੇ ਮਹਿਲਾ ਵਰਕਰਾਂ ਉਤੇ ਕੀਤੇ ਗਏ ਪੁਲਿਸ ਕੀਤਾ ਗਿਆ ਅੱਤਿਆਚਾਰ ਦੀ ਨਿਖੇਧੀ ਕਰਦਿਆਂ ਬੇਹੱਦ ਸ਼ਰਮਨਾਕ ਕਰਾਰ ਦਿੱਤਾ। ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਸਾਰੀਆਂ ਜਥੇਬੰਦੀਆਂ ਨੂੰ ਇੱਕ ਸਾਂਝੇ ਫਰੰਟ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਵਿਧਾਇਕਾ ਰੂਬੀ ਜਾਰੀ ਬਿਆਨ ਰਾਹੀਂ ਕਿਹਾ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਨੇ ਹੱਕਾਂ ਲਈ ਲੜਦੇ ਸੰਘਰਸ਼ੀ ਲੋਕਾਂ ਨਾਲ ਕੁੱਟਮਾਰ ਤੇ ਝੂਠੇ ਮਾਮਲੇ ਦਰਜ ਕਰਕੇ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੀ ਤਾਜ਼ਾ ਮਿਸਾਲ ਪਟਿਆਲਾ ਵਿੱਚ ਰੁਜ਼ਗਾਰ ਮੰਗਦੀਆਂ ਬੇਰੁਜ਼ਗਾਰ ਅਧਿਆਪਕ ਅਤੇ ਬਠਿੰਡਾ ਵਿੱਚ ਪ੍ਰਦਰਸ਼ਨਕਾਰੀ ਆਂਗਣਵਾੜੀ ਵਰਕਰਾਂ ਤੇ ਪੁਲਿਸ ਵੱਲੋਂ ਬਲ ਦੀ ਵਰਤੋਂ ਕਰਨਾ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਜਟ ਸੈਸ਼ਨ ਦੌਰਾਨ ਵੀ ਕਾਂਗਰਸ ਸਰਕਾਰ ਦੇ ਹਰ ਫਰੰਟ ਉੱਤੇ ਫੇਲ੍ਹ ਹੋਣ ਉਤੇ ਖ਼ੂਬ ਫਟਕਾਰ ਲਗਾਈ ਸੀ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੀ ਸਰਕਾਰ ਸਮੇਂ ਮੁਲਾਜ਼ਮ, ਮਜ਼ਦੂਰ, ਕਿਸਾਨ,ਵਪਾਰੀ, ਅਧਿਆਪਕ ਤੇ ਨੌਜਵਾਨ ਸੜਕਾਂ ਉੱਪਰ ਆਪਣੇ ਹੱਕ ਮੰਗ ਰਹੇ ਹਨ ਅਤੇ ਘਰ-ਘਰ ਨੌਕਰੀ ਦਾ ਵਾਇਦਾ ਲੈ ਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਮਹਿਲਾਵਾਂ ਤੱਕ ਨਾਲ਼ ਕੁੱਟਮਾਰ ਕਰਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਕਿਸਾਨ ਜਥੇਬੰਦੀਆਂ ਦੀ ਤਰਜ਼ ‘ਤੇ ਸਾਰੀਆਂ ਜਥੇਬੰਦੀਆਂ ਨੂੰ ਇੱਕ ਸਾਂਝੇ ਫਰੰਟ ਹੇਠ ਇਕੱਠੇ ਹੋਣ ਦੀ ਲੋੜ ਹੈ। ਤਾਂ ਜੋ ਤਾਨਾਸ਼ਾਹ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਇਸ ਲਈ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਇੱਕ ਹੋਣ ਦੀ ਲੋੜ ਹੈ।
ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਇਸ ਵਾਰ ਦੇ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਵਿਸ਼ੇਸ਼ ਤੌਰ ‘ਤੇ ਬੇਰੁਜ਼ਗਾਰ, ਮੁਲਾਜ਼ਮ, ਕੱਚੇ ਕਾਮੇ,ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਦੇ ਮੁੱਦੇ ਵਿਸ਼ੇਸ਼ ਤੌਰ ਤੇ ਚੁੱਕ ਕੇ ਵਿਰੋਧੀ ਧਿਰ ਦਾ ਫ਼ਰਜ਼ ਨਿਭਾਇਆ ਹੈ।
ਉਹਨਾਂ ਨੇ ਕਿਹਾ ਕਿ ਸੂਬੇ ਅੰਦਰ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕ ਮੰਗ ਰਹੀਆਂ ਹਨ ਲੇਕਿਨ ਵੋਟਾਂ ਲੈਣ ਤੋਂ ਬਾਅਦ ਸਰਕਾਰਾਂ ਵੱਲੋਂ ਸੰਘਰਸ਼ੀ ਲੋਕਾਂ ਨਾਲ਼ ਕੁੱਟਮਾਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਢੁਕਵਾਂ ਸਮਾਂ ਆਉਣ ‘ਤੇ ਨੌਜਵਾਨ ਵਰਗ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ, ਮੁਲਾਜਮਾਂ ਨੂੰ ਬਕਾਏ ਤੇ ਹੋਰ ਲਾਭ ਦਿੱਤੇ ਜਾਣਗੇ ਅਤੇ ਨਿਰੋਲ ਮਹਿਲਾ ਕਾਮੇ ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਮੀਡ ਡੇ ਮੀਲ ਕੁੱਕ, ਏ ਐਨ ਐਮ ਆਦਿ ਨੂੰ ਬਣਦਾ ਹੱਕ ਦਿੱਤਾ ਜਾਵੇਗਾ।

Related posts

ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ ਨਿਯਮਾਂ ਵਿੱਚ ਦਿੱਤੀ ਢਿੱਲ

Sanjhi Khabar

ਕੋਰੋਨਾ ਧਮਾਕਾ: 24 ਘੰਟਿਆਂ ਵਿੱਚ 2 ਲੱਖ 47 ਹਜ਼ਾਰ ਤੋਂ ਵੱਧ ਨਵੇਂ ਮਰੀਜ

Sanjhi Khabar

ਕੋਰੋਨਾ ਸੰਕਟ : 24 ਘੰਟਿਆਂ ‘ਚ 2.67 ਲੱਖ ਤੋਂ ਵੱਧ ਨਵੇਂ ਮਾਮਲੇ, 4529 ਮਰੀਜ਼ਾਂ ਦੀ ਮੌਤ

Sanjhi Khabar

Leave a Comment