15.3 C
Los Angeles
May 3, 2024
Sanjhi Khabar
Chandigarh Crime News

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

PS Mitha
ਚੰਡੀਗੜ੍ਹ -ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਨੇ ਪੰਜਾਬ ਭਰ ਦੇ ਡੀ ਸੀ ਅਤੇ ਐੱਸਡੀਐੱਮ ਦਫਤਰਾਂ ਵਿਖੇ ਇਕੱਤਰ ਹੋ ਕੇ ਕੇਂਦਰ ਸਰਕਾਰ ਦੀ ਫ਼ੌਜ ਵਿੱਚ ਭਰਤੀ ਲਈ ਲਿਆਂਦੀ ਅਗਨੀਪਥ ਸਕੀਮ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤੇ ਅਤੇ ਕੇੰਦਰ ਸਰਕਾਰ ਦੇ ਪੁਤਲੇ ਫੂਕੇ । ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਅਗਨੀਪਥ ਸਕੀਮ ਨੂੰ ਤੁਰੰਤ ਵਾਪਸ ਲੈ ਕੇ ਪਹਿਲਾਂ ਦੀ ਤਰ੍ਹਾਂ ਰੈਗੂਲਰ ਭਰਤੀ ਜਾਰੀ ਰੱਖੀ ਜਾਵੇ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨ ਆਗੂ ਡਾ ਦਰਸ਼ਨਪਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਗਾਤਾਰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਲਈ ਸਾਰੇ ਮਹਿਕਮੇ ਨਿੱਜੀ ਹੱਥਾਂ ਵਿੱਚ ਦੇਣ ਤੋਂ ਬਾਅਦ ਭਾਰਤੀ ਫੌਜ ਨੂੰ ਵੀ ਕਾਰਪੋਰੇਟਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਹੋਈ ਹੋਈ ਆਪਣੀ ਹਾਰ ਦਾ ਬਦਲਾ ਕਿਸਾਨਾਂ ਤੇ ਮਜ਼ਦੂਰਾਂ ਤੋਂ ਲੈਣ ਲਈ ਸਰਕਾਰ ਨੇ ਵੱਖ ਵੱਖ ਖਿੱਤਿਆਂ ਅਤੇ ਕੌਮਾਂ ਨਾਲ ਸੰਬੰਧਿਤ ਰੈਜੀਮੈਂਟਾਂ ਨੂੰ ਖਤਮ ਕਰਕੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾੳਣ ਦੇ ਏਜੰਡੇ ਨੂੰ ਇਕ ਕਦਮ ਹੋਰ ਅੱਗੇ ਵਧ ਕੇ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਜਿੱਥੇ ਭਾਰਤ ਦੀਆਂ ਵੱਖ ਵੱਖ ਰੈਜੀਮੈਂਟਾਂ ਦਾ ਇਤਿਹਾਸ ਖ਼ਤਮ ਹੋਵੇਗਾ ਉਥੇ ਹੀ ਭਾਰਤ ਦੇ ਖ਼ਾਸ ਕਰਕੇ ਕਿਸਾਨੀ ਕਿੱਤੇ ਨਾਲ ਸਬੰਧਤ ਨੌਜਵਾਨਾਂ ਦਾ ਰੁਜ਼ਗਾਰ ਵੱਡੀ ਪੱਧਰ ਤੇ ਉਨ੍ਹਾਂ ਤੋਂ ਖੋਹ ਲਿਆ ਜਾਵੇਗਾ ਅਤੇ ਆਰਐੱਸਐੱਸ ਪੱਖੀ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਕੇ ਕਿਰਤੀ ਲੋਕਾਂ ਅਤੇ ਧਾਰਮਿਕ ਘੱਟ ਗਿਣਤੀਆਂ ਉੱਪਰ ਜਬਰ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫਾਸ਼ੀਵਾਦੀ ਨੀਤੀ ਇਸ ਦੇਸ਼ ਨੂੰ ਆਉਣ ਵਾਲੇ ਦਿਨਾਂ ਵਿਚ ਗਹਿਰੇ ਅੰਦਰੂਨੀ ਅਤੇ ਬਾਹਰੀ ਸੰਕਟ ਵਿੱਚ ਸੁੱਟ ਦੇਵੇਗੀ ।
ਉਨ੍ਹਾਂ ਨੇ ਕਿਸਾਨਾਂ ਦੇ ਨਾਲ ਵੱਖ ਵੱਖ ਤਬਕਿਆਂ ਨੂੰ ਅਪੀਲ ਕੀਤੀ ਕਿ ਇਸ ਫਾਸ਼ੀਵਾਦੀ ਅਤੇ ਕਾਰਪੋਰੇਟ ਪੱਖੀ ਸਰਕਾਰ ਨੂੰ ਖੇਤੀ ਕਨੂੰਨਾ ਵਾਂਗ ਇਕਜੁੱਟ ਹੋ ਕੇ ਹੀ ਹਰਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਦੇਸ਼ ਦੇ ਫੌਜੀ ਜਵਾਨਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸੰਘਰਸ਼ ਲੜੇਗਾ ।
ਅੱਜ ਦੇ ਪ੍ਰੋਗਰਾਮਾਂ ਦੀ ਵੱਖ ਵੱਖ ਥਾਵਾਂ ਤੇ ਅਗਵਾਈ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ ਦਰਸ਼ਨ ਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਪਾਲਮਾਜਰਾ, ਭਾਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ, ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਨਰਲ ਸਕੱਤਰ ਕਾਕਾ ਸਿੰਘ ਕੌਟੜਾ ਕਲਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਰਨਲ ਸਕੱਤਰ ਮੇਜਰ ਸਿੰਘ ਪੁੰਨਾਂਵਾਲ, ਸਕੱਤਰ ਬਲਜੀਤ ਸਿੰਘ ਗਰੇਵਾਲ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ , ਜਨ ਸਕੱਤਰ ਸੁੱਚਾ ਸਿੰਘ ਲੱਧੂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਜਨ ਸਕੱਤਰ ਅਮਰਜੀਤ ਸਿੰਘ ਮਾਹਲ, ਅਜਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਜਨਰਲ ਸਕੱਤਰ ਰਣਜੀਤ ਸਿੰਘ, ਅਮਰਜੀਤ ਸਿੰਘ ਰੜਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਜਨਰਲ ਸਕੱਤਰ ਰਛਪਾਲ ਸਿੰਘ, ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਜਗਤਾਰ ਸਿੰਘ ਜੱਲੇਵਾਲਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਭੀਖੀ ਜਨ ਸਕੱਤਰ ਜਸਵਿੰਦਰ ਸਿੰਘ ਸਾਈਆਂਵਾਲਾ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸਖਜਿਦਰ ਸਿੰਘ ਖੋਸਾ, ਗੁਰਿਦਰ ਸਿੰਘ ਭੰਗੂ ਸੂਬਾ ਜਨਰਲ ਸਕੱਤਰ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਪ੍ਰਧਾਨ ਬਾਬਾ ਕੰਵਲਜੀਤ ਸਿੰਘ, ਮੀਤ ਪ੍ਰਧਾਨ ਹਰਪਾਲ ਸਿੰਘ, ਪੰਜਾਬ ਕਿਸਾਨ ਮਜਦੂਰ ਯੂਨੀਅਨ, ਮਾਝਾ ਦੇ ਬਲਬੀਰ ਸਿੰਘ ਰੰਧਾਵਾ,ਸੁਖਜੀਤ ਸਿੰਘ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ਲਿਦਰ ਸਿੰਘ, ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਜਨਰਲ ਸਕੱਤਰ ਐਡਵੋਕੇਟ ਪ੍ਰਭਜੋਤ ਸਿੰਘ ਕਾਹਲੋਂ, ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ,ਜਨਰਲ ਸਕੱਤਰ ਰਣਧੀਰ ਸਿੰਘ ਘੁੰਮਣ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਦੇ ਪ੍ਰਧਾਨ ਉਂਕਾਰ ਸਿੰਘ ਧਾਮੀ, ਬਾਡਰ ਕਿਸਾਨ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ, ਮਹਿਲਾ ਕਿਸਾਨ ਸੰਗਠਨ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਸਮੇਤ ਆਗੂਆਂ ਨੇ ਕੀਤੀ ।

Related posts

ਲੋੜ ਪਈ ਤਾਂ ਸਿੱਧੂ ਦੇ ਸਲਾਹਕਾਰਾਂ ਨੂੰ ਹਟਾ ਦੇਵਾਂਗੇ; ਪੰਜਾਬ ਸੰਕਟ ‘ਤੇ ਹਰੀਸ਼ ਰਾਵਤ ਨੇ ਕਿਹਾ, ਸਾਨੂੰ ਅਜਿਹੇ ਸਲਾਹਕਾਰਾਂ ਦੀ ਨਹੀਂ ਲੋੜ

Sanjhi Khabar

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਨ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ-ਕੋਕਰੀ, ਉਗਰਾਹਾਂ

Sanjhi Khabar

ਹਾਈਕੋਰਟ ਨੇ ਆਗੂਆਂ ਦੀ ਸੁਰੱਖਿਆ ਹਟਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

Sanjhi Khabar

Leave a Comment