19 C
Los Angeles
May 17, 2024
Sanjhi Khabar
Chandigarh Crime News

ਹਾਈਕੋਰਟ ਨੇ ਆਗੂਆਂ ਦੀ ਸੁਰੱਖਿਆ ਹਟਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

PS Mitha
ਚੰਡੀਗੜ੍ਹ, 22 ਜੁਲਾਈ । ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਗੂਆਂ ਦੀ ਸੁਰੱਖਿਆ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ। ਇਸ ਸਬੰਧੀ ਅਕਾਲੀ ਆਗੂ ਸੋਹਣ ਸਿੰਘ ਠੰਡਲ ਅਤੇ ਭਾਜਪਾ ਆਗੂ ਮਹਿੰਦਰ ਕੌਰ ਜੋਸ਼ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਨੇ ਖੁਦ ਨੂੰ ਖਤਰਾ ਦੱਸਦੇ ਹੋਏ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਸੀ।ਇਸ ਦੇ ਨਾਲ ਹੀ ਸਾਬਕਾ ਵਿਧਾਇਕ ਦਿਲਰਾਜ ਭੂੰਦੜ ਦੇ ਪਰਿਵਾਰ ਨੂੰ ਇੰਟਰਨੈਸ਼ਨਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਭੂੰਦੜ ਨੇ ਮਾਨਸਾ ਦੇ ਐਸ. ਐਸ. ਪੀ. ਨੂੰ ਸ਼ਿਕਾਇਤ ਭੇਜੀ ਹੈ। ਹਾਈਕੋਰਟ ਵਿੱਚ ਠੰਡਲ ਅਤੇ ਜੋਸ਼ ਨੇ ਦਲੀਲ ਦਿੱਤੀ ਕਿ ਸਰਕਾਰ ਨੇ ਅਚਾਨਕ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਵਿੱਚ ਉਨ੍ਹਾਂ ਦੀ ਸੁਰੱਖਿਆ ਖਤਰੇ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਸ ਕਾਰਨ ਉਹ ਆਪਣੇ ਇਲਾਕੇ ਵਿੱਚ ਨਹੀਂ ਜਾ ਪਾ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਨਾਜਾਇਜ਼ ਤੌਰ ’ਤੇ ਸੁਰੱਖਿਆ ਹਟਾ ਦਿੱਤੀ ਹੈ। ਇਸਦੇ ਲਈ ਕੋਈ ਜੋਖਮ ਮੁਲਾਂਕਣ ਨਹੀਂ ਕੀਤਾ ਗਿਆ।

ਉਨ੍ਹਾਂ ਨੂੰ ਕੋਈ ਨੋਟਿਸ ਭੇਜ ਕੇ ਵੀ ਸੁਣਵਾਈ ਨਹੀਂ ਕੀਤੀ ਗਈ। ਮਾਨਸਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਾਬਕਾ ਵਿਧਾਇਕ ਦਿਲਰਾਜ ਭੂੰਦੜ ਨੇ ਕਿਹਾ ਕਿ ਉਸ ਨੂੰ ਗੈਂਗਸਟਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿੱਚ ਉਸਦੇ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਹੈ। ਮਾਨਸਾ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਧਮਕੀ ਵਿੱਚ ਵਰਤੇ ਗਏ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ : ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕਰੀਬੀ ਜਗਰੂਪ ਗਿੱਲ ਆਮ ਆਦਮੀ ਪਾਰਟੀ ਚ ਸ਼ਾਮਲ

Sanjhi Khabar

ਬਠਿੰਡਾ ਸਿਵਲ ਹਸਪਤਾਲ ‘ਚ ਕੈਂਸਰ ਦੇ ਮਰੀਜ਼ਾਂ ਲਈ ਕਰੋ ਪ੍ਰਬੰਧ- ਕੈਪਟਨ ਨੇ ਮੰਤਰੀਆਂ ਨੂੰ ਦਿੱਤੀਆਂ ਹਿਦਾਇਤਾਂ

Sanjhi Khabar

ਚਿੱਟਫੰਡ ਕ੍ਰਿਪਟੋ ਕੰਪਨੀ ਯੈਸਵਰਲਡ (Yes World)ਵਿੱਚ ਲੋਕਾਂ ਦੇ ਕਰੋੜਾ ਰੁਪਏ ਫਸ਼ੇ

Sanjhi Khabar

Leave a Comment