15.3 C
Los Angeles
May 12, 2024
Sanjhi Khabar
Chandigarh

ਹੁਣ ਜਨਤਾ ਤੈਅ ਕਰੇਗੀ ‘ਆਪ‘ ਦਾ ਮੁੱਖ ਮੰਤਰੀ ਚਿਹਰਾ, ਨੰਬਰ ਜਾਰੀ ਕਰਕੇ ਮੰਗੇ ਸੁਝਾਅ

ਚੰਡੀਗੜ, 13 ਜਨਵਰੀ (ਪਰਮੀਤ) :

ਦੋ ਦਿਨਾਂ ਪੰਜਾਬ ਦੌਰੇ ‘ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਮੁਹਾਲੀ ‘ਚ ਪ੍ਰੈੱਸਵਾਰਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪਾਰਟੀ ਚੋਣਾਂ ‘ਚ ਵੱਡੀ ਜਿੱਤ ਦਰਜ ਕਰੇਗੀ ਜਿਸ ਲਈ ਉਨਾਂ ਵੱਲੋਂ ਲੋਕਾਂ ਨੂੰ ਜੰਮ ਕੇ ਵੋਟ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨਣ ਦੇ ਸਵਾਲ ‘ਤੇ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਮੇਰੇ ਭਰਾ ਵਰਗੇ ਹਨ ਤੇ ਉਨਾਂ ਨੂੰ ਸੀਐਮ ਚਿਹਰਾ ਐਲਾਨਣ ਦੀ ਗੱਲ ਕੀਤੀ ਗਈ ਸੀ ਪਰ ਭਗਵੰਤ ਮਾਨ ਨੇ ਹੀ ਕਿਹਾ ਇਸ ‘ਚ ਜਨਤਾ ਦੀ ਰਾਏ ਲੈਣੀ ਚਾਹੀਦੀ ਹੈ। ਜਨਤਾ ਜੋ ਜਿੰਮੇਵਾਰੀ ਦੇਵੇਗੀ ਉਹ ਨਿਭਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਬੰਦ ਕਮਰੇ ‘ਚ ਸੀਐਮ ਚਿਹਰਾ ਚੁਣਨ ਦੀ ਬਜਾਏ ਲੋਕਾਂ ਦੀ ਪਸੰਦ ਜਾਣ ਲੈਣੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੇ ਮਨਪਸੰਦ ਦਾ ਸੀਐਮ ਚਿਹਰਾ ਚੁਣਿਆ ਜਾਵੇਗਾ ਜਿਸ ਲਈ 70748-70748 ਨੰਬਰ ਜਾਰੀ ਕੀਤਾ ਗਿਆ ਹੈ। ਇਸ ‘ਤੇ ਐਸਐਮਐਸ ਕਰਕੇ ਜਾਂ ਵਟਸਐਪ ਮੈਸੇਜ ਕਰਕੇ ਜਾਂ ਕਾਲ ਰਿਕਾਰਡ ਕਰਕੇ ਆਪਣੀ ਰਾਏ ਦੇ ਸਕਦੀ ਹੈ।ਉਨਾਂ ਕਿਹਾ ਕਿ ਪੰਜਾਬੀਆਂ ਦੀ ਰਾਏ ‘ਤੇ ਹੀ ਮੁੱਖ ਮੰਤਰੀ ਦਾ ਚਿਹਰਾ ਚੁਣਨ ਦਾ ਐਲਾਨ ਕੀਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਪਹਿਲੀ ਵਾਰ ਕੋਈ ਪਾਰਟੀ ਸੀਐਮ ਚੁਣਨ ਦਾ ਮੌਕਾ ਲੋਕਾਂ ਨੂੰ ਦੇ ਰਹੀ ਹੈ। 17 ਤਰੀਕ ਸ਼ਾਮ 5 ਵਜੇ ਤੱਕ ਇਸ ਨੰਬਰ ‘ਤੇ ਕਾਲ ਜਾਂ ਮੈਸੇਜ ਕਰਕੇ ਸੀਐਮ ਚਿਹਰਾ ਚੁਣਨ ਦਾ ਮੌਕਾ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ‘ਚ 14 ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਅਤੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 10 ਮਾਰਚ ਨੂੰ ਹੋ ਜਾਵੇਗਾ ਜਿਸ ਲਈ ਹੁਣ ਹਰ ਪਾਰਟੀ ਸਰਗਰਮ ਨਜ਼ਰ ਆ ਰਹੀ ਹੈ। ਅਰਵਿੰਦ ਕੇਜਰੀਵਾਲ ਵੀ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਾਉਣ ਲਈ ਪੂਰੀ ਵਾਹ ਲਗਾ ਰਹੇ ਹਨ।

Related posts

17 ਦਿਨ ਪਹਿਲਾਂ ਪੰਜਾਬ ਪਹੁੰਚਿਆ ਮਾਨਸੂਨ, ਪਿਛਲੇ 24 ਸਾਲਾਂ ‘ਚ ਇਹ ਦੂਜੀ ਵਾਰ ਹੋਇਆ

Sanjhi Khabar

ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

Sanjhi Khabar

ਬੋਲਣ ਤੋਂ ਪਹਿਲਾਂ ਧਨਖੜ ਇਤਿਹਾਸ ਦੇਖ ਲੈਣ, ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ: ਰੰਧਾਵਾ

Sanjhi Khabar

Leave a Comment