14.2 C
Los Angeles
May 11, 2024
Sanjhi Khabar
Chandigarh Crime News

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ 3 ਮਾਰਚ Parmeet- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਗੁਰਾਇਆ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਪਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related posts

ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ, ਪਿਛਲੇ 4 ਦਿਨਾਂ ‘ਚ ਚਾਰ ਗੁਣਾ ਵਧੇ ਕੇਸ, ਚੋਣ ਰੈਲੀਆਂ ਬਣ ਸਕਦੀਆਂ ਮੁਸੀਬਤ

Sanjhi Khabar

ਹਰਸਿਮਰਤ ਬਾਦਲ ਵੱਲੋਂ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕਰਨਾ ਘੋਰ ਅਪਰਾਧ : ਕੁਲਤਾਰ ਸੰਧਵਾਂ

Sanjhi Khabar

ਮਜੀਠੀਆ ਦੀ ਜਮਾਨਤ ਮਗਰੋਂ ਭਗਵੰਤ ਮਾਨ ਦਾ ਵੱਡਾ ਦਾਅਵਾ, ਮੁੱਖ ਮੰਤਰੀ ਚੰਨੀ ਨੇ ਖੁਦ ਬਚਾਇਆ

Sanjhi Khabar

Leave a Comment